Your Advertisement
ਚੰਡੀਗੜ੍ਹ - ਪਾਕਿਸਤਾਨ ਸਰਕਾਰ ਨੇ ਗੁਰੂ ਨਾਨਕ ਦੇਵ ਦੇ ਸਾਢੇ ਪੰਜ ਸੌ ਸਾਲਾ ਗੁਰਪੁਰਬ ਮੌਕੇ ਭਾਰਤੀ ਸਿੱਖ ਸ਼ਰਧਾਲੂਆਂ ਲਈ ਬਿਨਾਂ ਵੀਜ਼ੇ ਤੋਂ ਕਰਤਾਰਪੁਰ ਸਾਹਿਬ ਲਈ ਲਾਂਘਾ ਖੋਲ੍ਹਣ ਦਾ ਫੈਸਲਾ ਕੀਤਾ ਹੈ। ਇਹ ਜਾਣਕਾਰੀ ਪਾਕਿਸਤਾਨ ਦੇ ਸੂਚਨਾ ਮੰਤਰੀ ਫ਼ਵਾਦ ਚੌਧਰੀ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਦਿੱਤੀ। ਪੰਜਾਬ ਦੇ ਸੱਭਿਆਚਾਰਕ ਮਾਮਲੇ ਅਤੇ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਸਿੱਖ ਜਥੇਬੰਦੀਆਂ ਨੇ ਪਾਕਿਸਤਾਨ ਦੇ ਇਸ ਫ਼ੈਸਲੇ ਦਾ ਸਵਾਗਤ ਕੀਤਾ ਹੈ। ਪਾਕਿਸਤਾਨ ਦੇ ਸੂਚਨਾ ਮੰਤਰੀ ਫ਼ਵਾਦ ਚੌਧਰੀ ਨੇ ਇਹ ਵੀ ਕਿਹਾ ਹੈ ਕਿ ਬਿਨਾਂ ਵੀਜ਼ੇ ਦੇ ਆਰਜ਼ੀ ਲਾਂਘੇ ਬਾਰੇ ਯੋਜਨਾਬੰਦੀ ਉਨ੍ਹਾਂ ਦੇ ਵਿਚਾਰ ਅਧੀਨ ਹੈ। ਭਾਰਤੀ ਸ਼ਰਧਾਲੂਆਂ ਲਈ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਖੋਲ੍ਹਣ ਦਾ ਸਵਾਗਤ ਕਰਦਿਆਂ ਨਵਜੋਤ ਸਿੱਧੂ ਨੇ ਕਿਹਾ ਕਿ ਪਾਕਿਸਤਾਨ ਦੋ ਕਦਮ ਚੱਲਿਆ ਹੈ ਤਾਂ ਭਾਰਤ ਸਰਕਾਰ ਨੂੰ ਵੀ ਇੱਕ ਕਦਮ ਅੱਗੇ ਵਧਾਉਣਾ ਚਾਹੀਦਾ ਹੈ।...
Sep 08 2018 | Posted in : | No Comment | read more...
ਚੰਡੀਗੜ੍ਹ - ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੇ ਅੱਜ ਅੰਤਿਮ ਦਿਨ ਕਈ ਥਾਵਾਂ ’ਤੇ ਕਾਂਗਰਸ ਅਤੇ ਅਕਾਲੀ ਦਲ ਦੇ ਵਰਕਰਾਂ ਦਰਮਿਆਨ ਟਕਰਾਅ ਹੋ ਗਿਆ। ਇਨ੍ਹਾਂ ਘਟਨਾਵਾਂ ’ਚ ਦੋ ਦਰਜਨ ਤੋਂ ਵਧ ਵਿਅਕਤੀ ਜ਼ਖ਼ਮੀ ਹੋਏ ਹਨ। ਕਾਂਗਰਸ ਵਰਕਰਾਂ ਨੂੰ ਧਰਮਕੋਟ ’ਚ ਖਦੇੜਨ ਲਈ ਪੁਲੀਸ ਨੇ ਲਾਠੀਚਾਰਜ ਕੀਤਾ ਅਤੇ ਅੱਥਰੂ ਗੈਸ ਦੇ ਗੋਲੇ ਸੁੱਟੇ। ਉਧਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਡੇਰਾ ਬਾਬਾ ਨਾਨਕ ’ਚ ਅਕਾਲੀ ਦਲ ਨੇ ਧਰਨਾ ਦਿੱਤਾ। ਭਿਖੀਵਿੰਡ ’ਚ ਕਾਂਗਰਸ ਵਰਕਰਾਂ ਨੇ ਦੋ ਪੱਤਰਕਾਰਾਂ ਦੇ ਕੈਮਰੇ ਤੋੜ ਕੇ ਉਨ੍ਹਾਂ ਦੀ ਕੁੱਟਮਾਰ ਕੀਤੀ। ਤਰਨ ਤਾਰਨ ’ਚ ਦੋ ਥਾਵਾਂ ’ਤੇ ਗੋਲੀਆਂ ਚਲੀਆਂ ਜਿਸ ਕਾਰਨ ਦੋ ਪੁਲੀਸ ਮੁਲਾਜ਼ਮਾਂ ਸਮੇਤ ਛੇ ਦੇ ਕਰੀਬ ਕਾਂਗਰਸੀ ਵੀ ਜ਼ਖ਼ਮੀ ਹੋਏ ਹਨ। ਮੋਗਾ/ਧਰਮਕੋਟ - ਧਰਮਕੋਟ ਵਿਖੇ ਨਾਮਜ਼ਦਗੀ ਦਾਖ਼ਲ ਕਰਨ ਮੌਕੇ ਐੱਸਡੀਐੱਮ ਦਫ਼ਤਰ ਨਜ਼ਦੀਕ ਕਾਂਗਰਸ ਅਤੇ ਅਕਾਲੀ ਦਲ ਦੇ ਕਾਰਕੁਨਾਂ ’ਚ ਤਿੱਖੀਆਂ ਝੜਪਾਂ...
Sep 08 2018 | Posted in : | No Comment | read more...
ਚੰਡੀਗੜ੍ਹ - ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਤੇ ਲੋਕ ਸਭਾ ਮੈਂਬਰ ਸੁਨੀਲ ਜਾਖੜ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਦੋਸ਼ ਲਾਉਂਦਿਆਂ ਕਿਹਾ ਕਿ ਕੋਟਕਪੂਰਾ ਅਤੇ ਬਹਿਬਲ ਕਲਾਂ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਵਿਰੁੱਧ ਧਰਨਾ ਦੇ ਰਹੇ ਸ਼ਰਧਾਲੂਆਂ ’ਤੇ ਗੋਲੀ ਚਲਾਉਣ ਦਾ ਹੁਕਮ ਦੇਣ ਪਿੱਛੇ ਅਸਲ ਮੰਤਵ ਡੇਰਾ ਸਿਰਸਾ ਮੁਖੀ ਦੀ ਫ਼ਿਲਮ ਰਿਲੀਜ਼ ਕਰਵਾਉਣ ਵਿੱਚ ਹੋ ਰਹੀ ਦੇਰੀ ਨੂੰ ਰੋਕਣਾ ਸੀ। ਉਨ੍ਹਾਂ ਦੋਸ਼ ਲਾਇਆ ਕਿ ਫਿਲਮ ਰਿਲੀਜ਼ ਕਰਵਾਉਣ ਬਦਲੇ ਪੈਸੇ ਦਾ ਲੈਣ-ਦੇਣ ਵੀ ਹੋਇਆ ਸੀ। ਅੱਜ ਇੱਥੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਅੱਠ ਸਾਲ ਤੱਕ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨਾਲ ਸਿੱਖ ਪੰਥ ਦਾ ਕੋਈ ਵਾਹ-ਵਾਸਤਾ ਨਹੀਂ ਰਿਹਾ ਤੇ ਉਸ ਨੂੰ ਮੁਆਫ਼ੀ ਦੇਣ ਦਾ ਕੰਮ ਕੁਝ ਹੋਰ ਦਿਨ ਟਾਲਿਆ ਵੀ ਜਾ ਸਕਦਾ ਸੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਦੇ ਤਤਕਾਲੀ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਵੀ ਕੁਝ ਦਿਨ ਪਹਿਲਾਂ...
Sep 08 2018 | Posted in : | No Comment | read more...
ਬਠਿੰਡਾ - ਕੈਪਟਨ ਸਰਕਾਰ ਹੁਣ ‘ਵੱਡਿਆਂ ਘਰਾਂ’ ਦੀਆਂ ਬੱਸਾਂ ਨੂੰ ਘੇਰਾ ਪਾਉਣ ਲੱਗੀ ਹੈ ਜਿਨ੍ਹਾਂ ’ਚ ਬਾਦਲ ਪਰਿਵਾਰ ਦੀ ਟਰਾਂਸਪੋਰਟ ਵੀ ਨਿਸ਼ਾਨੇ ’ਤੇ ਹੈ। ਕਾਂਗਰਸ ਸਰਕਾਰ ਨਵੇਂ ਬਣੇ ਸਿਆਸੀ ਮਾਹੌਲ ’ਚ ਬਾਦਲਾਂ ਦੀ ਟਰਾਂਸਪੋਰਟ ਦੀ ਅਜਾਰੇਦਾਰੀ ਨੂੰ ਤੋੜਨਾ ਚਾਹੁੰਦੀ ਹੈ ਅਤੇ ਹੁਣ ਸਰਕਾਰ ਦੇ ਤੇਵਰ ਬਦਲੇ ਹੋਏ ਜਾਪਦੇ ਹਨ। ਇਸ ਕਾਰਨ ਟਰਾਂਸਪੋਰਟ ਮਹਿਕਮੇ ਨੇ ਬੱਸਾਂ ਦੀ ਨਵੇਂ ਸਿਰਿਓਂ ਸਮਾਂ ਸੂਚੀ ਤਿਆਰ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ ਫਰਵਰੀ ਵਿੱਚ ਵੀ ਅਜਿਹਾ ਹੰਭਲਾ ਮਾਰਿਆ ਗਿਆ ਸੀ ਪ੍ਰੰਤੂ ਉਦੋਂ ਬਾਦਲ ਪਰਿਵਾਰ ਨੇ ਟਰਾਂਸਪੋਰਟ ਅਫ਼ਸਰਾਂ ਦੇ ਨੱਕ ਮੋੜ ਦਿੱਤੇ ਸਨ। ਰਿਜਨਲ ਟਰਾਂਸਪੋਰਟ ਅਥਾਰਟੀ ਫ਼ਿਰੋਜ਼ਪੁਰ ਨੇ ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਨੂੰ 30 ਅਗਸਤ ਨੂੰ ਪੱਤਰ ਜਾਰੀ ਕਰਕੇ ਕਿਹਾ ਸੀ ਕਿ ਜੇਕਰ ਉਹ ਆਪਣੀਆਂ ਬੱਸਾਂ ਦੀ ਸਮਾਂ ਸੂਚੀ ਵਿੱਚ ਕੋਈ ਤਬਦੀਲੀ ਚਾਹੁੰਦੇ ਹਨ ਤਾਂ ਇੱਕ ਹਫ਼ਤੇ ਵਿੱਚ ਇਸ ਦੀ ਤਜਵੀਜ਼ ਪੇਸ਼ ਕੀਤੀ ਜਾਵੇ।
Sep 08 2018 | Posted in : | No Comment | read more...
ਕੋਲਕਾਤਾ - ਕੋਲਕਾਤਾ ਦੇ ਦੱਖਣੀ ਡਾਇਮੰਡ ਹਾਰਬਰ ਰੋਡ ’ਤੇ 50 ਸਾਲ ਪੁਰਾਣੇ ਮਾਜੇਰਹਾਟ ਪੁਲ ਦਾ ਹਿੱਸਾ ਮੰਗਲਵਾਰ ਸ਼ਾਮ ਨੂੰ ਢਹਿ ਜਾਣ ਤੋਂ ਬਾਅਦ ਲਾਪਤਾ ਹੋਏ ਦੋ ਵਿਅਕਤੀਆਂ ਦਾ ਪਤਾ ਲਗਾਉਣ ਲਈ ਮੁਹਿੰਮ ਜਾਰੀ ਹੈ ਕਿਉਂਕਿ ਹੋ ਸਕਦਾ ਹੈ ਕਿ ਇਹ ਦੋਵੇਂ ਹੁਣ ਵੀ ਮਲਬੇ ਹੇਠ ਫਸੇ ਹੋਣ। ਪੁਲ ਦਾ ਇਕ ਹਿੱਸਾ ਮੰਗਲਵਾਰ ਸ਼ਾਮ ਨੂੰ ਢਹਿ ਜਾਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਸੀ ਜਦ ਕਿ ਕਈ ਲੋਕ ਗੰਭੀਰ ਜ਼ਖ਼ਮੀ ਹੋਏ ਸਨ। ਕਈ ਵਾਹਨ ਵੀ ਨੁਕਸਾਨੇ ਗਏ ਸਨ। ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਗਰਜੀ ਦਾਰਜੀਲਿੰਗ ਵਿੱਚ ਹਨ। ਉਨ੍ਹਾਂ ਕਿਹਾ ਕਿ ਲਾਪਤਾ ਲੋਕਾਂ ਦੀ ਭਾਲ ਲਈ ਮੁਹਿੰਮ ਜਾਰੀ ਹੈ ਅਤੇ ਉਹ ਦਾਰਜੀਲਿੰਗ ਤੋਂ ਵੀ ਬਚਾਅ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੁਲੀਸ ਅਤੇ ਪ੍ਰਸ਼ਾਸਨ ਨੇ ਬਚਾਅ ਕਾਰਜਾਂ ਨੂੰ ਵਧੀਆ ਢੰਗ ਨਾਲ ਅੰਜਾਮ ਦਿੱਤਾ। ਰਾਹਤ ਟੀਮ ਦੇ ਇਕ ਅਧਿਕਾਰੀ ਨੇ ਦੱਸਿਆ, ‘‘ਪੁਲ ਦੇ ਮਲਬੇ ਹੇਠ ਹੁਣ ਵੀ ਕੁਝ ਲੋਕ ਫਸੇ ਹੋਏ ਹੋ ਸਕਦੇ ਹਨ। ਅਸੀਂ...
Sep 06 2018 | Posted in : | No Comment | read more...
ਨਵੀਂ ਦਿੱਲੀ - ਮਹਾਰਾਸ਼ਟਰ ਸਰਕਾਰ ਨੇ ਅੱਜ ਸੁਪਰੀਮ ਕੋਰਟ ਵਿੱਚ ਕਿਹਾ ਕਿ ਮਨੁੱਖੀ ਹੱਕਾਂ ਬਾਰੇ ਪੰਜ ਕਾਰਕੁਨਾਂ ਨੂੰ ਸਰਕਾਰ ਵਿਰੋਧੀ ਬਗ਼ਾਵਤੀ ਸੁਰ ਕਰਕੇ ਨਹੀਂ ਬਲਕਿ ਪਾਬੰਦੀਸ਼ੁਦਾ ਮਾਓਵਾਦੀਆਂ ਨਾਲ ਸਬੰਧਾਂ ਦੇ ਚਲਦਿਆਂ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਸ ਬਾਰੇ ਪੁਲੀਸ ਕੋਲ ਪੁਖਤਾ ਸਬੂਤ ਹਨ। ਰਾਜ ਸਰਕਾਰ ਨੇ ਆਪਣਾ ਇਹ ਪੱਖ ਅਜਿਹੇ ਸਮੇਂ ਰੱਖਿਆ ਹੈ ਜਦੋਂ ਸਿਖਰਲੀ ਅਦਾਲਤ ਨੇ ਬੀਤੇ ਦਿਨ ‘ਜਮਹੂਰੀਅਤ ਵਿੱਚ ਵਿਰੋਧ ਨੂੰ ਸੇਫ਼ਟੀ ਵਾਲਵ ਦਸਦਿਆਂ ਪੰਜਾਂ ਕਾਰਕੁਨਾਂ ਨੂੰ ਘਰ ਵਿੱਚ ਨਜ਼ਰਬੰਦ ਕੀਤੇ ਜਾਣ ਦੇ ਹੁਕਮ ਕੀਤੇ ਸਨ। ਮਹਾਰਾਸ਼ਟਰ ਪੁਲੀਸ ਨੇ ਇਤਿਹਾਸਕਾਰ ਰੋਮਿਲਾ ਥਾਪਰ ਤੇ ਚਾਰ ਹੋਰਨਾਂ ਵੱਲੋਂ ਕੋਰੇਗਾਓਂ-ਭੀਮਾ ਹਿੰਸਾ ਮਾਮਲੇ ਵਿੱਚ ਪੰਜਾਂ ਕਾਰਕੁਨਾਂ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੰਦੀ ਪਟੀਸ਼ਨ ਦੇ ਜਵਾਬ ਦਾਅਵੇ ਵਜੋਂ ਅੱਜ ਸੁਪਰੀਮ ਕੋਰਟ ’ਚ ਹਲਫ਼ਨਾਮਾ ਦਾਇਰ ਕੀਤਾ ਸੀ। ਪੁਲੀਸ ਨੇ ਦਾਅਵਾ ਕੀਤਾ ਕਿ ਪੰਜੇ ਕਾਰਕੁਨ ਮੁਲਕ ਵਿੱਚ ਹਿੰਸਕ...
Sep 06 2018 | Posted in : | No Comment | read more...
ਨਵੀਂ ਦਿੱਲੀ - ਗ੍ਰਹਿ ਮੰਤਰੀ ਰਾਜਨਾਥ ਸਿੰਘ ਦੀ ਅਗਵਾਈ ਹੇਠਲੇ ਇਕ ਮੰਤਰੀ ਸਮੂਹ ਨੇ ਅੱਜ ਹਜੂਮੀ ਹੱਤਿਆਵਾਂ ਦੀਆਂ ਘਟਨਾਵਾਂ ਰੋਕਣ ਲਈ ਇਕ ਕਮੇਟੀ ਵੱਲੋਂ ਦਿੱਤੇ ਸੁਝਾਵਾਂ ’ਤੇ ਵਿਚਾਰ ਚਰਚਾ ਕੀਤੀ। ਕੇਂਦਰੀ ਗ੍ਰਹਿ ਸਕੱਤਰ ਰਾਜੀਵ ਗਾਬਾ ਦੀ ਅਗਵਾਈ ਹੇਠਲੀ ਸਕੱਤਰਾਂ ਦੀ ਕਮੇਟੀ ਵੱਲੋਂ ਕੀਤੀਆਂ ਪ੍ਰਮੁੱਖ ਸਿਫ਼ਾਰਸ਼ਾਂ ਵਿੱਚ ਇਕ ਇਹ ਹੈ ਕਿ ਇਸ ਦਾ ਜ਼ਿੰਮਾ ਦੇਸ਼ ਵਿਚਲੇ ਸੋਸ਼ਲ ਮੀਡੀਆ ਪਲੈਟਫਾਰਮ ਸਾਈਟਾਂ ਦੇ ਮੁਖੀ ਸਿਰ ਪਾਇਆ ਜਾਵੇ। ਗ੍ਰਹਿ ਮੰਤਰਾਲੇ ਦੇ ਅਧਿਕਾਰੀਆਂ ਨੇ ਦੱਸਿਆ ਕਿ ਮੰਤਰੀ ਸਮੂਹ ਦੀ ਇਹ ਪਹਿਲੀ ਮੀਟਿੰਗ ਹੈ ਤੇ ਮੰਤਰੀਆਂ ਨੂੰ ਕਮੇਟੀ ਦੀਆਂ ਸਿਫਾਰਸ਼ਾਂ ਬਾਰੇ ਜਾਣੂ ਕਰਾਇਆ ਗਿਆ ਹੈ। ਸਮਝਿਆ ਜਾਂਦਾ ਹੈ ਕਿ ਕਮੇਟੀ ਨੇ ਪਾਰਲੀਮਾਨੀ ਪ੍ਰਵਾਨਗੀ ਰਾਹੀਂ ਆਈਪੀਸੀ ਤੇ ਸੀਆਰਪੀਸੀ ਵਿੱਚ ਕੁਝ ਮੱਦਾਂ ਜੋੜ ਕੇ ਕਾਨੂੰਨ ਨੂੰ ਸਖ਼ਤ ਬਣਾਉਣ ਦੀ ਵੀ ਸਿਫ਼ਾਰਸ਼ ਕੀਤੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਸਿਫ਼ਾਰਸ਼ਾਂ ਨੂੰ ਅੰਤਮ ਰੂਪ ਦੇਣ ਲਈ ਮੰਤਰੀ...
Sep 06 2018 | Posted in : | No Comment | read more...
ਵਾਸ਼ਿੰਗਟਨ - ਅਮਰੀਕਾ ਨੇ ਪਾਕਿਸਤਾਨ ਨੂੰ ਦਿੱਤੀ ਜਾਣ ਵਾਲੀ 30 ਕਰੋੜ ਅਮਰੀਕੀ ਡਾਲਰ ਦੀ ਸਹਾਇਤਾ ਰੱਦ ਕਰ ਦਿੱਤੀ ਹੈ। ਇਹ ਫੈਸਲਾ ਇਸ ਲਈ ਕੀਤਾ ਗਿਆ ਹੈ ਕਿਉਂਕਿ ਇਸਲਾਮਾਬਾਦ ਅਤਿਵਾਦੀ ਜਥੇਬੰਦੀਆਂ ਵਿਰੁੱਧ ਕਿਸੇ ਤਰ੍ਹਾਂ ਦੀ ਕਾਰਵਾਈ ਕਰਨ ਵਿੱਚ ਨਾਕਾਮ ਰਿਹਾ ਹੈ। ਇਸ ਕਦਮ ਨਾਲ ਅਮਰੀਕਾ ਅਤੇ ਪਾਕਿਸਤਾਨ ਦੇ ਦੁਵੱਲੇ ਸਬੰਧਾਂ ਵਿੱਚ ਨਵਾਂ ਮੋੜ ਆਵੇਗਾ। ਪੈਂਟਾਗਨ ਦੇ ਬੁਲਾਰੇ ਲੈਫਟੀਨੈਂਟ ਕਰਨਲ ਕੋਨ ਫੋਕਨਰ ਨੇ ਸ਼ਨਿਚਰਵਾਰ ਨੂੰ ਇਕ ਬਿਆਨ ਵਿੱਚ ਕਿਹਾ ਕਿ ਦੱਖਣੀ ਏਸ਼ੀਆ ਰਣਨੀਤੀ ਤਹਿਤ ਪਾਕਿਸਤਾਨ ਵੱਲੋਂ ਠੋਸ ਕਾਰਵਾਈ ਨਾ ਕੀਤੇ ਜਾਣ ਕਾਰਨ 30 ਕਰੋੜ ਡਾਲਰ ਦੀ ਰਾਸ਼ੀ ਦੇਣ ਤੋਂ ਇਨਕਾਰ ਕੀਤਾ ਗਿਆ ਹੈ। ਬੀਬੀਸੀ ਦੀ ਰਿਪੋਰਟ ਅਨੁਸਾਰ ਜਨਵਰੀ ਵਿੱਚ ਵਾਸ਼ਿੰਗਟਨ ਵੱਲੋਂ ਇਸਲਾਮਾਬਾਦ ਨੂੰ ਦਿੱਤੀ ਜਾਣ ਵਾਲੀ ਤਕਰੀਬਨ ਸਾਰੀ ਹੀ ਸੁਰੱਖਿਆ ਸਹਾਇਤਾ ’ਤੇ ਕੱਟ ਲਗਾ ਦਿੱਤਾ ਗਿਆ ਸੀ। ਅਮਰੀਕਾ ਦੇ ਵਿਦੇਸ਼ ਮੰਤਰੀ ਮਾਈਕ ਪੌਂਪੀਓ ਦੇ ਪਾਕਿਸਤਾਨ ਦੌਰੇ ਤੋਂ ਪਹਿਲਾਂ...
Sep 03 2018 | Posted in : | No Comment | read more...