Your Advertisement
ਅੰਮ੍ਰਿਤਸਰ - ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਅੰਤੋਨੀਓ ਗੁਟੇਰੇਜ਼ ਭਲਕੇ ਸ੍ਰੀ ਹਰਿਮੰਦਰ ਸਾਹਿਬ ਆ ਰਹੇ ਹਨ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੌਮਾਂਤਰੀ ਪੱਧਰ ’ਤੇ ਸਿੱਖ ਹੱਕਾਂ ਨਾਲ ਜੁੜੇ ਮੁੱਦੇ ਉਨ੍ਹਾਂ ਸਾਹਮਣੇ ਰੱਖੇ ਜਾਣ ਦੀ ਸੰਭਾਵਨਾ ਹੈ। ਇਸ ਦੌਰਾਨ ਵੱਖ ਵੱਖ ਜਥੇਬੰਦੀਆਂ ਵਲੋਂ ਪਾਕਿਸਤਾਨ ਨਾਲ ਲਗਦੀ ਸਰਹੱਦ ’ਤੇ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਲਈ ਲਾਂਘੇ ਅਤੇ ਸਾਕਾ ਨੀਲਾ ਤਾਰਾ ਫ਼ੌਜੀ ਹਮਲੇ ਦੀ ਜਾਂਚ ਦੀ ਮੰਗ ਕੀਤੀ ਗਈ ਹੈ। ਸ੍ਰੀ ਗੁਟੇਰੇਜ਼ ਸ਼ਾਮੀਂ ਲਗਪਗ ਪੰਜ ਵਜੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪੁੱਜਣਗੇ। ਇਹ ਪਹਿਲਾ ਮੌਕਾ ਹੈ ਜਦੋਂ ਸੰਯੁਕਤ ਰਾਸ਼ਟਰ ਦਾ ਮੁਖੀ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਆ ਰਿਹਾ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਵਲੋਂ ਸਿੱਖਾਂ ਨਾਲ ਜੁੜੇ ਕੁਝ ਅੰਤਰਰਾਸ਼ਟਰੀ ਮੁੱਦਿਆਂ ਬਾਰੇ ਉਨ੍ਹਾਂ ਨਾਲ ਗੱਲਬਾਤ ਕੀਤੀ ਜਾ ਸਕਦੀ ਹੈ। ਇਸ ਸਬੰਧੀ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ...
Oct 03 2018 | Posted in : | No Comment | read more...
ਐਸ.ਏ.ਐਸ. ਨਗਰ (ਮੁਹਾਲੀ) - ਕੇਂਦਰ ਸਰਕਾਰ ਵੱਲੋਂ ਹਾਲ ਹੀ ਵਿੱਚ ਚੰਡੀਗੜ੍ਹ ਵਿੱਚ ਯੂਟੀ ਕਾਮਨ ਕਾਡਰ ਬਾਰੇ ਨੋਟੀਫਿਕੇਸ਼ਨ ਜਾਰੀ ਕਰਨ ’ਤੇ ਟਿੱਪਣੀ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਚੰਡੀਗੜ੍ਹ ’ਤੇ ਸਿਰਫ਼ ਪੰਜਾਬ ਦਾ ਹੱਕ ਹੈ। ਕੇਂਦਰ ਸਰਕਾਰ ਦੇ ਇਸ ਫੈਸਲੇ ਨਾਲ ਅਸਹਿਮਤੀ ਪ੍ਰਗਟਾਉਂਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਪ੍ਰਧਾਨ ਮੰਤਰੀ ਨੂੰ ਇਸ ਨੋਟੀਫਿਕੇਸ਼ਨ ’ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਹੈ ਅਤੇ ਹੁਣ ਵੀਰਵਾਰ ਨੂੰ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਾਲ ਹੋਣ ਵਾਲੀ ਉਨ੍ਹਾਂ ਦੀ ਮੀਟਿੰਗ ਵਿੱਚ ਇਸ ਮੁੱਦੇ ’ਤੇ ਚਰਚਾ ਕੀਤੀ ਜਾਵੇਗੀ। ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਆਖਿਆ ਕਿਹਾ ਕਿ 1966 ਵਿੱਚ ਪੰਜਾਬ ਤੇ ਹਰਿਆਣਾ ਦੀ ਵੰਡ ਸਮੇਂ ਨਿਰਧਾਰਿਤ ਕੀਤੇ 60:40 ਦੇ ਅਨੁਪਾਤ ਵਿੱਚ ੁਣ ਨਵੇਂ ਸਿਰਿਓਂ ਕਿਸੇ ਕਿਸਮ ਦਾ ਫੇਰ ਬਦਲ ਨਹੀਂ ਹੋਣ ਦਿੱਤਾ ਜਾਵੇਗਾ। ਇੱਕ ਸਵਾਲ ਦੇ ਜਵਾਬ ਵਿੱਚ...
Oct 03 2018 | Posted in : | No Comment | read more...
ਸਾਵਰ (ਬੰਗਲਾਦੇਸ਼) - ਭਾਰਤ ਅਤੇ ਅਫ਼ਗਾਨਿਸਤਾਨ ਦੀਆਂ ਸੀਨੀਅਰ ਟੀਮਾਂ ਵਿਚਾਲੇ ਏਸ਼ੀਆ ਕੱਪ ਦਾ ਮੁਕਾਬਲਾ ਬੇਸ਼ੱਕ ਟਾਈ ਰਿਹਾ ਹੋਵੇ, ਪਰ ਭਾਰਤ ਦੀ ਜੂਨੀਅਰ ਟੀਮ ਨੇ ਅਫ਼ਗਾਨਿਸਤਾਨ ਨੂੰ ਅੱਜ 51 ਦੌੜਾਂ ਨਾਲ ਹਰਾ ਕੇ ਅੰਡਰ-19 ਏਸ਼ੀਆ ਕੱਪ ਦੇ ਸੈਮੀਫਾਈਨਲ ਵਿੱਚ ਥਾਂ ਬਣਾ ਲਈ ਹੈ। ਭਾਰਤੀ ਟੀਮ ਨੇ ਗਰੁਪ ‘ਏ’ ਦੇ ਆਪਣੇ ਆਖ਼ਰੀ ਮੈਚ ਵਿੱਚ 45.3 ਓਵਰਾਂ ਵਿੱਚ 221 ਦੌੜਾਂ ਬਣਾਈਆਂ ਅਤੇ ਅਫ਼ਗਾਨਿਸਤਾਨ ਨੂੰ 45.4 ਓਵਰਾਂ ਵਿੱਚ 170 ਦੌੜਾਂ ’ਤੇ ਢੇਰ ਕਰ ਦਿੱਤਾ। ਅਫ਼ਗਾਨਿਸਤਾਨ ਦੀ ਟੀਮ ਨੇ ਇਸ ਹਾਰ ਦੇ ਬਾਵਜੂਦ ਗਰੁਪ ਵਿੱਚ ਦੂਜੇ ਸਥਾਨ ’ਤੇ ਰਹਿੰਦਿਆਂ ਸੈਮੀ ਫਾਈਨਲ ਵਿੱਚ ਥਾਂ ਬਣਾ ਲਈ। ਗਰੁਪ ‘ਬੀ’ ਤੋਂ ਸ੍ਰੀਲੰਕਾ ਅਤੇ ਬੰਗਲਾਦੇਸ਼ ਸੈਮੀਫਾਈਨਲ ਵਿੱਚ ਪਹੁੰਚੀਆਂ ਹਨ। ਸੈਮੀਫਾਈਨਲ ਵਿੱਚ ਭਾਰਤ ਦਾ ਮੁਕਾਬਲਾ ਬੰਗਲਾਦੇਸ਼ ਨਾਲ ਵੀਰਵਾਰ ਨੂੰ ਅਤੇ ਸ੍ਰੀਲੰਕਾ ਦਾ ਮੁਕਾਬਲਾ ਅਫ਼ਗਾਨਿਸਤਾਨ ਨਾਲ ਸ਼ੁਕਰਵਾਰ ਨੂੰ ਹੋਵੇਗਾ। ਫਾਈਨਲ ਐਤਵਾਰ ਨੂੰ ਖੇਡਿਆ ਜਾਣਾ ਹੈ। ਭਾਰਤ ਨੇ ਮੁਕਾਬਲੇ ਵਿੱਚ...
Oct 03 2018 | Posted in : | No Comment | read more...
ਜੰਮੂ - ਫ਼ੌਜ ਨੇ ਦੱਸਿਆ ਕਿ ਅੱਜ ਦਿਨੇ ਇਕ ਪਾਕਿਸਤਾਨੀ ਹੈਲੀਕਾਪਟਰ ਨੇ ਭਾਰਤੀ ਹਵਾਈ ਖੇਤਰ ਦੀ ਕਰੀਬ ਪੰਜ ਮਿੰਟ ਤੱਕ ਉਲੰਘਣਾ ਕੀਤੀ ਪਰ ਜਦੋਂ ਹਵਾਈ ਸੰਤਰੀਆਂ ਨੇ ਇਸ ਨੂੰ ਵੰਗਾਰਿਆ ਤਾਂ ਇਹ ਵਾਪਸ ਚਲਾ ਗਿਆ। ਇੱਥੇ ਥਲ ਸੈਨਾ ਦੇ ਪੀਆਰਓ ਲੈਫਟੀਨੈਂਟ ਕਰਨਲ ਦੇਵੇਂਦਰ ਆਨੰਦ ਨੇ ਦੱਸਿਆ ਕਿ ਬਾਅਦ ਦੁਪਹਿਰ 12:10 ਵਜੇ ਹੈਲੀਕਾਪਟਰ ਨੇ ਹਵਾਈ ਖੇਤਰ ਦੀ ਉਲੰਘਣਾ ਕੀਤੀ ਸੀ। ਮੂਹਰਲੀਆਂ ਪੁਜ਼ੀਸ਼ਨਾਂ ’ਤੇ ਤਾਇਨਾਤ ਹਵਾਈ ਸੰਤਰੀਆਂ ਨੇ ਛੋਟੇ ਹਥਿਆਰਾਂ ਨਾਲ ਇਸ ਨੂੰ ਵੰਗਾਰਿਆ। ਉਨ੍ਹਾਂ ਦੱਸਿਆ ਕਿ ਇਹ ਸਿਵਲੀਅਨ ਚੌਪਰ ਜਾਪਦਾ ਸੀ ਤੇ ਬਹੁਤ ਉਚਾਈ ’ਤੇ ਉੱਡ ਰਿਹਾ ਸੀ। ਅਧਿਕਾਰੀਆਂ ਨੇ ਦੱਸਿਆ ਕਿ ਇਕ ਸਫੇਦ ਹੈਲੀਕਾਪਟਰ ਗੁਲਪੁਰ ਸੈਕਟਰ ’ਚ ਭਾਰਤੀ ਹਵਾਈ ਖੇਤਰ ’ਚ ਆ ਗਿਆ ਸੀ ਤੇ ਪੰਜ ਮਿੰਟ ਉੱਥੇ ਉਡਣ ਤੋਂ ਬਾਅਦ ਪਰਤ ਗਿਆ। ਤਿੰਨ ਮੂਹਰਲੀਆਂ ਚੌਕੀਆਂ ਵੱਲੋਂ ਇਸ ’ਤੇ ਛੋਟੇ ਹਥਿਆਰਾਂ ਨਾਲ ਫਾਇਰ ਕੀਤਾ ਗਿਆ। ਸ੍ਰੀਨਗਰ - ਕਸ਼ਮੀਰ ਦੇ ਸ਼ੋਪੀਆਂ ਜ਼ਿਲੇ ਵਿੱਚ ਇਕ ਪੁਲੀਸ ਸਟੇਸ਼ਨ...
Oct 01 2018 | Posted in : | No Comment | read more...
ਅੰਮ੍ਰਿਤਸਰ - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਵੱਲੋਂ ਪਾਰਟੀ ਅਹੁਦਿਆਂ ਤੋਂ ਅਸਤੀਫ਼ਾ ਦਿੱਤੇ ਜਾਣ ਮਗਰੋਂ ਅੱਜ ਇਥੇ ਮਾਝੇ ਦੇ ਕੁਝ ਸੀਨੀਅਰ ਅਕਾਲੀ ਆਗੂਆਂ ਨੇ ਵੀ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ, ਸ਼੍ਰੋਮਣੀ ਕਮੇਟੀ ਅਤੇ ਅਕਾਲ ਤਖ਼ਤ ਵਿਚ ‘ਸਭ ਅੱਛਾ ਨਹੀਂ ਹੈ’। ਇਨ੍ਹਾਂ ਪੰਥਕ ਜਮਾਤਾਂ ਵਿਚ ਆਈਆਂ ਊਣਤਾਈਆਂ ਨੂੰ ਦੂਰ ਕਰਨ ਦੀ ਲੋੜ ਹੈ। ਅੱਜ ਇਥੇ ਸਾਬਕਾ ਸੰਸਦ ਮੈਂਬਰ ਡਾ. ਰਤਨ ਸਿੰਘ ਅਜਨਾਲਾ ਦੇ ਘਰੇ ਲੋਕ ਸਭਾ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ, ਸਾਬਕਾ ਅਕਾਲੀ ਮੰਤਰੀ ਸੇਵਾ ਸਿੰਘ ਸੇਖਵਾਂ, ਸਾਬਕਾ ਵਿਧਾਇਕ ਮਨਮੋਹਨ ਸਿੰਘ ਸਠਿਆਲਾ, ਅਮਰਪਾਲ ਸਿੰਘ ਬੋਨੀ, ਰਵਿੰਦਰ ਸਿੰਘ ਬ੍ਰਹਮਪੁਰਾ ਆਦਿ ਇਕੱਠੇ ਹੋਏ ਹਨ। ਇਨ੍ਹਾਂ ਨੇ ਜਿਥੇ ਆਪਸੀ ਮਤਭੇਦ ਦੂਰ ਕੀਤੇ ਹਨ, ਉਥੇ ਮਾਝੇ ਦੇ ਟਕਸਾਲੀ ਅਕਾਲੀਆਂ ਨੂੰ ਮੁੜ ਇਕ ਮੰਚ ਤੇ ਲਿਆਉਣ ਦਾ ਵੀ ਯਤਨ ਕੀਤਾ ਹੈ। ਪਿਛਲੇ ਕਈ ਵਰਿਆਂ ਤੋਂ ਡਾ. ਰਤਨ ਸਿੰਘ ਅਜਨਾਲਾ ਦੀ ਪਾਰਟੀ ਨਾਲ ਦੂਰੀ ਬਣੀ ਹੋਈ ਸੀ ਅਤੇ ਉਹ...
Oct 01 2018 | Posted in : | No Comment | read more...
ਪਾਲੂ - ਇੰਡੋਨੇਸ਼ੀਆ ’ਚ ਭੂਚਾਲ ਅਤੇ ਸੁਨਾਮੀ ਦੀ ਮਾਰ ਹੇਠ ਆਏ ਸੁਲਾਵੇਸੀ ਟਾਪੂ ’ਚ ਮੌਤਾਂ ਦੀ ਗਿਣਤੀ ਵਧ ਕੇ 832 ਹੋ ਗਈ ਹੈ। ਲੋਕਾਂ ਨੂੰ ਭੋਜਨ ਅਤੇ ਪਾਣੀ ਲਈ ਸੰਘਰਸ਼ ਕਰਨਾ ਪੈ ਰਿਹਾ ਹੈ। ਹਾਲਾਤ ਇਹ ਬਣ ਗਏ ਹਨ ਕਿ ਲੁੱਟ-ਮਾਰ ਦੀਆਂ ਵਾਰਦਾਤਾਂ ਵਧ ਗਈਆਂ ਹਨ। ਬਚਾਅ ਅਤੇ ਰਾਹਤ ਕਾਰਜਾਂ ਲਈ ਫ਼ੌਜ ਤਾਇਨਾਤ ਕਰ ਦਿੱਤੀ ਗਈ ਹੈ। ਕੌਮੀ ਆਫ਼ਤ ਏਜੰਸੀ ਵੱਲੋਂ ਮ੍ਰਿਤਕਾਂ ਦੀ ਦੱਸੀ ਗਈ ਗਿਣਤੀ ਪਿਛਲੇ ਅੰਕੜੇ ਨਾਲੋਂ ਦੁਗਣੀ ਤੋਂ ਵੱਧ ਹੈ। ਇੰਡੋਨੇਸ਼ੀਆ ਦੇ ਉਪ ਰਾਸ਼ਟਰਪਤੀ ਯੂਸੁਫ਼ ਕੱਲਾ ਨੇ ਖ਼ਦਸ਼ਾ ਜਤਾਇਆ ਹੈ ਕਿ ਭੂਚਾਲ ਅਤੇ ਸੁਨਾਮੀ ਕਾਰਨ ਮ੍ਰਿਤਕਾਂ ਦੀ ਗਿਣਤੀ ‘ਹਜ਼ਾਰਾਂ’ ’ਚ ਹੋ ਸਕਦੀ ਹੈ। ਤਬਾਹੀ ਵਾਲੇ ਸ਼ਹਿਰ ਪਾਲੂ ਦੇ ਇਕ ਕੈਂਪ ’ਚ ਬੱਚੇ ਨਾਲ ਆਈ 35 ਵਰ੍ਹਿਆਂ ਦੀ ਰੀਸਾ ਕੁਸੁਮਾ ਨੇ ਕਿਹਾ,‘‘ਹਰ ਇਕ ਮਿੰਟ ਬਾਅਦ ਐਂਬੂਲੈਂਸ ਇਕ ਲਾਸ਼ ਲਿਆਉਂਦੀ ਹੈ। ਸਾਫ਼ ਪੀਣ ਵਾਲੇ ਪਾਣੀ ਦੀ ਕਮੀ ਹੋ ਗਈ ਹੈ। ਹਰ ਥਾਂ ’ਤੇ ਬਾਜ਼ਾਰਾਂ ਨੂੰ ਲੁੱਟਿਆ ਜਾ ਰਿਹਾ ਹੈ।’’ ਇੰਡੋਨੇਸ਼ੀਆ ਦੇ ਮੈਟਰੋ...
Oct 01 2018 | Posted in : | No Comment | read more...
ਨਵੀਂ ਦਿੱਲੀ - ਮਾਲੀ ਤੰਗੀਆਂ ਦਾ ਸ਼ਿਕਾਰ ਬਣੀ ਏਅਰ ਇੰਡੀਆ ਦੇ ਸਰਕਾਰ ਵੱਲ ਵੀਵੀਆਈਪੀ ਚਾਰਟਰਡ ਫਲਾਈਟਾਂ ਦੇ 1146.86 ਕਰੋੜ ਰੁਪਏ ਬਕਾਇਆ ਹਨ। ਇਹ ਜਾਣਕਾਰੀ ਆਰਟੀਆਈ ਐਕਟ ਤਹਿਤ ਦਾਇਰ ਕੀਤੀ ਇਕ ਅਰਜ਼ੀ ਦੇ ਜਵਾਬ ਵਿੱਚ ਮਿਲੀ ਹੈ। ਏਅਰ ਇੰਡੀਆ ਵੱਲੋਂ ਕਮਾਡੋਰ ਲੋਕੇਸ਼ ਬੱਤਰਾ (ਸੇਵਾਮੁਕਤ) ਦੀ ਅਰਜ਼ੀ ਦੇ ਜਵਾਬ ਵਿੱਚ 26 ਸਤੰਬਰ ਨੂੰ ਮੁਹੱਈਆ ਕਰਵਾਈ ਜਾਣਕਾਰੀ ਮੁਤਾਬਕ ਰੱਖਿਆ ਮੰਤਰਾਲੇ ਵੱਲ ਕੁੱਲ 211.17 ਕਰੋੜ ਰੁਪਏ, ਕੈਬਨਿਟ ਸਕੱਤਰੇਤ ਅਤੇ ਪੀਐਮਓ ਵੱਲ 543.18 ਕਰੋੜ ਰੁਪਏ ਅਤੇ ਵਿਦੇਸ਼ ਮਾਮਲਿਆਂ ਬਾਰੇ ਮੰਤਰਾਲੇ ਵੱਲ 392.33 ਕਰੋੜ ਰੁਪਏ ਬਕਾਇਆ ਹਨ। ਏਅਰ ਇੰਡੀਆ ਦੇ ਅੰਕੜਿਆਂ ਮੁਤਾਬਕ ਰਾਸ਼ਟਰਪਤੀ ਤੇ ਉਪ ਰਾਸ਼ਟਰਪਤੀ ਤੇ ਬਚਾਓ ਫਲਾਈਟਾਂ ਦੇ ਕੁਝ ਬਿੱਲ ਤਾਂ ਦਸ ਸਾਲ ਪੁਰਾਣੇ ਵੀ ਹਨ। ਇਸ ਤੋਂ ਪਹਿਲਾਂ ਇਸ ਸਾਲ ਮਾਰਚ ਮਹੀਨੇ ਦਿੱਤੀ ਗਈ ਜਾਣਕਾਰੀ ਅਨੁਸਾਰ 31 ਜਨਵਰੀ ਤੱਕ ਕੁੱਲ 325 ਕਰੋੜ ਰੁਪਏ ਦੇ ਬਕਾਇਆ ਬਿੱਲ ਸਨ ਜੋ ਵਧ ਕੇ 1146.86 ਕਰੋੜ ਰੁਪਏ ਹੋ ਗਏ ਹਨ। ਰਾਸ਼ਟਰਪਤੀ, ਉਪ ਰਾਸ਼ਟਰਪਤੀ ਅਤੇ...
Oct 01 2018 | Posted in : | No Comment | read more...
ਨਵੀਂ ਦਿੱਲੀ - ਸੁਪਰੀਮ ਕੋਰਟ ਨੇ ਆਧਾਰ ਦੀ ਮਾਨਤਾ ਅਤੇ ਚੋਣ ਰਾਜਨੀਤੀ ਨੂੰ ਅਪਰਾਧਮੁਕਤ ਕਰਨ ਸਬੰਧੀ ਆਪਣੇ ਦੋ ਫੈਸਲਿਆਂ ਰਾਹੀਂ ਚੋਣ ਕਮਿਸ਼ਨ ਲਈ ਵੋਟਰ ਸ਼ਨਾਖਤੀ ਕਾਰਡ ਨੂੰ ਆਧਾਰ ਨਾਲ ਜੋੜਨ ਅਤੇ ਅਪਰਾਧੀਆਂ ਨੂੰ ਚੋਣ ਲੜਨ ਤੋਂ ਰੋਕਣ ਦੀਆਂ ਕੋਸ਼ਿਸ਼ਾਂ ਤੇਜ਼ ਕਰਨ ਲਈ ਰਾਹ ਪੱਧਰਾ ਕਰ ਦਿੱਤਾ ਹੈ। ਮੁੱਖ ਚੋਣ ਕਮਿਸ਼ਨਰ ਓ ਪੀ ਰਾਵਤ ਨੇ ਇਨ੍ਹਾਂ ਫੈਸਲਿਆਂ ਨੂੰ ਲਾਗੂ ਕਰਨ ਬਾਰੇ ਇਸ ਖ਼ਬਰ ਏਜੰਸੀ ਨੂੰ ਦੱਸਿਆ ਕਿ ਚੋਣ ਕਮਿਸ਼ਨ ਸਕੱਤਰੇਤ ਨੂੰ ਅਦਾਲਤ ਦੇ ਦੋਵੇਂ ਫੈਸਲਿਆਂ ਦਾ ਅਧਿਐਨ ਕਰਨ ਲਈ ਕਿਹਾ ਗਿਆ ਹੈ। ਆਧਾਰ ਨੂੰ ਸੁਪਰੀਮ ਕੋਰਟ ਵੱਲੋਂ ਜਾਇਜ਼ ਕਰਾਰ ਦੇਣ ਬਾਅਦ ਇਸ ਨੂੰ ਵੋਟਰ ਸ਼ਨਾਖਤੀ ਕਾਰਡ ਨਾਲ ਜੋੜਨ ਦੇ ਸਵਾਲ ਬਾਰੇ ਉਨ੍ਹਾਂ ਕਿਹਾ, ‘‘ ਇਹ ਯੋਜਨਾ, ਅਦਾਲਤ ਵਿੱਚ ਆਧਾਰ ਦਾ ਮਾਮਲਾ ਵਿਚਾਰਅਧੀਨ ਹੋਣ ਕਾਰਨ ਰੋਕਣੀ ਪਈ ਸੀ। ਹੁਣ ਫੈਸਲੇ ਦੇ ਅਧਿਐਨ ਬਾਅਦ ਅਦਾਲਤ ਦੇ ਹੁਕਮਾਂ ਅਨੁਸਾਰ ਇਸ ਨੂੰ ਮੁੜ ਸ਼ੁਰੂ ਕੀਤਾ ਜਾਵੇਗਾ।’’ ਮੁਲਜ਼ਮਾਂ ਨੂੰ ਚੋਣ ਲੜਨ ਤੋਂ ਰੋਕਣ ਲਈ...
Oct 01 2018 | Posted in : | No Comment | read more...