Your Advertisement
ਜ਼ਿਲਾ ਹੁਸ਼ਿਆਰਪੁਰ ਦੇ ਥਾਣਾ ਮਾਹਿਲਪੁਰ 'ਚ ਡਿਊਟੀ 'ਤੇ ਤਾਇਨਾਤ ਮੁਨਸ਼ੀ ਨੂੰ ਸਾਬਕਾ ਫੌਜੀ ਵੱਲੋਂ ਗੋਲੀ ਮਾਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਡਿਊਟੀ ਦੌਰਾਨ ਮੁਨਸ਼ੀ ਅਮਰਜੀਤ ਸਿੰਘ ਨੂੰ ਸੇਵਾ ਮੁਕਤ ਫੌਜੀ ਨੇ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਜਦਕਿ ਇਸ ਦੌਰਾਨ ਇਕ ਹੋਰ ਸਾਥੀ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ।  ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਫੌਜੀ ਥਾਣੇ 'ਚ ਅਸਲਾ ਜਮ੍ਹਾ ਕਰਵਾਉਣ ਆਇਆ ਸੀ ਪਰ ਪੁਲਸ ਮੁਲਾਜ਼ਮ ਉਸ ਦਾ ਕੰਮ ਕਰਨ 'ਚ ਟਾਲ-ਮਟੋਲ ਕਰ ਰਹੇ ਸਨ, ਜਿਸ ਤੋਂ ਪਰੇਸ਼ਾਨ ਹੋ ਕੇ ਸਾਬਕਾ ਫੌਜੀ ਨੇ ਗੋਲੀ ਮਾਰ ਕੇ ਮੁਨਸ਼ੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਫਿਲਹਾਲ ਥਾਣਾ ਮਾਹਿਲਪੁਰ ਦੀ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ...
Jun 16 2019 | Posted in : Top News | No Comment | read more...
ਨਵੀਂ ਦਿੱਲੀ-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਕਿਹਾ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ 1984 ਸਿੱਖ ਕਤਲੇਆਮ ਦੇ ਬੰਦ ਪਏ ਕੇਸਾਂ ਦੀ ਮੁੜ ਜਾਂਚ ਲਈ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (ਸਿੱਟ) ਨੂੰ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਕਮਲਨਾਥ ਖ਼ਿਲਾਫ਼ ਨਵੇਂ ਸਿਰੇ ਤੋਂ ਜਾਂਚ ਸ਼ੁਰੂ ਕਰਨ ਲਈ ਆਖ ਦਿੱਤਾ ਹੈ। ਕਮਲਨਾਥ ਖਿਲਾਫ਼ ਜਾਂਚ ਦਾ ਮਾਮਲਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਰਾਹੀਂ ਤਤਕਾਲੀ ਗ੍ਰਹਿ ਮੰਤਰੀ ਕੋਲ ਚੁੱਕਿਆ ਗਿਆ ਸੀ। ਦਸੰਬਰ 2018 ਵਿੱਚ ਇਸ ਸਬੰਧੀ ਇਕ ਪੱਤਰ ਵੀ ਲਿਖਿਆ ਗਿਆ ਸੀ। ਕਮਲਨਾਥ ਖਿਲਾਫ 1 ਨਵਬੰਰ 1984 ਨੁੰ ਪਾਰਲੀਮੈਂਟ ਸਟ੍ਰੀਟ ਪੁਲੀਸ ਥਾਣੇ ਵਿਚ ਐਫਆਈਆਰ ਨੰਬਰ 601/84 ਵੀ ਦਰਜ ਕੀਤੀ ਗਈ ਸੀ। ਇਸ ਮਾਮਲੇ ਵਿੱਚ ਪੰਜ ਦੋਸ਼ੀਆਂ ਖਿਲਾਫ਼ ਚਾਰਜਸ਼ੀਟ ਪੇਸ਼ ਕੀਤੀ ਗਈ, ਪਰ ਕਮਲਨਾਥ ਨੂੰ ਛੱਡ ਦਿੱਤਾ ਗਿਆ। ਹੈਰਾਨੀ ਵਾਲੀ ਗੱਲ ਇਹ ਹੈ ਕਿ ਪੰਜ ਦੇ ਪੰਜ ਦੋਸ਼ੀਆਂ ਦਾ ਰਿਹਾਇਸ਼ੀ ਪਤਾ ਕਮਲਨਾਥ...
Jun 16 2019 | Posted in : Top News | No Comment | read more...
ਬਿਸ਼ਕੇਕ, 15 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੱਥੇ ਸ਼ੰਘਾਈ ਕੋਆਪ੍ਰੇਸ਼ਨ ਆਰਗੇਨਾਈਜ਼ੇਸ਼ਨ (ਐੱਸਸੀਓ) ਸਿਖ਼ਰ ਸੰਮੇਲਨ ਮੌਕੇ ਅਤਿਵਾਦ ਨੂੰ ‘ਸਰਪ੍ਰਸਤੀ, ਮਾਲੀ ਅਤੇ ਹੋਰ ਸਹਿਯੋਗ’ ਦੇਣ ਵਾਲੇ ਮੁਲਕਾਂ ਉੱਤੇ ਵਰ੍ਹਦਿਆਂ ਕਿਹਾ ਕਿ ਅਜਿਹੇ ਦੇਸ਼ਾਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਣੀ ਚਾਹੀਦੀ ਹੈ। ਵਿਸ਼ਵ ਭਰ ਦੇ ਸਿਖ਼ਰਲੇ ਆਗੂਆਂ ਦੀ ਹਾਜ਼ਰੀ ਵਿਚ ਸੰਬੋਧਨ ਕਰਦਿਆਂ ਭਾਰਤੀ ਪ੍ਰਧਾਨ ਮੰਤਰੀ ਨੇ ਅਸਿੱਧੇ ਤੌਰ ’ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ’ਤੇ ਨਿਸ਼ਾਨਾ ਸਾਧਿਆ ਜੋ ਕਿ ਉੱਥੇ ਮੌਜੂਦ ਸਨ। ਮੋਦੀ ਨੇ ਇਸ ਮੌਕੇ ਅਤਿਵਾਦ ਦੀ ਆਲਮੀ ਸਮੱਸਿਆ ਨਾਲ ਨਜਿੱਠਣ ਖ਼ਾਤਰ ਵਿਸ਼ਵ ਪੱਧਰੀ ਕਾਨਫ਼ਰੰਸ ਕਰਵਾਉਣ ਦੀ ਵੀ ਤਜਵੀਜ਼ ਰੱਖੀ। ਦਹਿਸ਼ਤਗਰਦੀ ਦੇ ਖ਼ਾਤਮੇ ਦੇ ਨੁਕਤੇ ਤੋਂ ਉਨ੍ਹਾਂ ਐੱਸਸੀਓ ਦੀ ਭੂਮਿਕਾ ਤੇ ਮੰਤਵਾਂ ਨੂੰ ਵੀ ਆਪਣੇ ਭਾਸ਼ਨ ਦੌਰਾਨ ਉਜਾਗਰ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਅਤਿਵਾਦ-ਮੁਕਤ ਸਮਾਜ ਦਾ ਹਾਮੀ ਹੈ। ਭਾਰਤ ਤੋਂ ਇਲਾਵਾ...
Jun 15 2019 | Posted in : Top News | No Comment | read more...
ਅਟਾਰੀ, 15 ਜੂਨ - ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਪੰਜਵੇਂ ਪਾਤਸ਼ਾਹ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ 16 ਜੂਨ ਨੂੰ ਗੁਰਦੁਆਰਾ ਡੇਹਰਾ ਸਾਹਿਬ, ਲਾਹੌਰ (ਪਾਕਿਸਤਾਨ) ਵਿਖੇ ਮਨਾਉਣ ਲਈ ਅੱਜ ਅਟਾਰੀ ਰੇਲਵੇ ਸਟੇਸ਼ਨ ਤੋਂ ਵਿਸ਼ੇਸ਼ ਰੇਲਗੱਡੀ ਰਾਹੀਂ ਪਾਕਿਸਤਾਨ ਜਾਣ ਵਾਲੇ ਭਾਰਤੀ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਭਾਰਤ ਸਰਕਾਰ ਵੱਲੋਂ ਮਨਜ਼ੂਰੀ ਨਾ ਦਿੱਤੇ ਜਾਣ ਕਾਰਨ ਨਿਰਾਸ਼ ਹੋ ਕੇ ਪਰਤਣਾ ਪਿਆ। ਇਸ ਮੌਕੇ ਸਿੱਖ ਸ਼ਰਧਾਲੂਆਂ ਨੇ ਭਾਰਤ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਵਾ ਕਰਦਿਆਂ ਨਾਅਰੇਬਾਜ਼ੀ ਕੀਤੀ। ਵਿਸ਼ਵ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਫ਼ਿਰੋਜ਼ਪੁਰ ਦੇ ਆਗੂ ਜਗਦੇਵ ਸਿੰਘ ਨੇ ਦੱਸਿਆ ਕਿ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਡੇਹਰਾ ਸਾਹਿਬ, ਲਾਹੌਰ ਵਿਖੇ ਮਨਾਉਣ ਅਤੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਪਾਕਿਸਤਾਨ ਦੂਤਘਰ ਵੱਲੋਂ ਵੱਖ-ਵੱਖ ਸੰਗਠਨਾਂ ਦੇ ਕਰੀਬ 135 ਸਿੱਖ ਸ਼ਰਧਾਲੂਆਂ ਨੂੰ ਵੀਜ਼ੇ ਦਿੱਤੇ ਗਏ ਸਨ। ਉਨ੍ਹਾਂ...
Jun 15 2019 | Posted in : Top News | No Comment | read more...
ਸਾਊਥੈਂਪਟਨ, 15 ਜੂਨ - ਤੇਜ਼ ਗੇਂਦਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਤੋਂ ਬਾਅਦ ਜੋਅ ਰੂਟ ਦੇ ਸੈਂਕੜੇ ਦੀ ਮਦਦ ਨਾਲ ਇੰਗਲੈਂਡ ਨੇ ਵਿਸ਼ਵ ਕੱਪ ਦੇ ਮੈਚ ਵਿੱਚ ਅੱਜ ਵੈਸਟਇੰਡੀਜ਼ ਨੂੰ ਅੱਠ ਵਿਕਟਾਂ ਨਾਲ ਹਰਾ ਦਿੱਤਾ। ਵੈਸਟਇੰਡੀਜ਼ ਨੇ ਟੂਰਨਾਮੈਂਟ ਵਿੱਚ ਹੁਣ ਤੱਕ ਮਿਲੀ ਇੱਕਮਾਤਰ ਜਿੱਤ ਵਿੱਚ ਪਾਕਿਸਤਾਨੀ ਬੱਲੇਬਾਜ਼ਾਂ ਨੂੰ ਬਾਊਂਸਰਜ਼ ਰਾਹੀਂ ਪ੍ਰੇਸ਼ਾਨ ਕੀਤਾ ਸੀ। ਇੰਗਲੈਂਡ ਦੇ ਤੇਜ਼ ਗੇਂਦਬਾਜ਼ਾਂ ਨੇ ਅੱਜ ਉਹੀ ਨੁਸਖਾ ਉਸ ਉੱਪਰ ਅਜਮਾਉਂਦੇ ਹੋਏ ਪੂਰੀ ਪਾਰੀ ਨੂੰ 44.4 ਓਵਰਾਂ ਵਿੱਚ 212 ਦੌੜਾਂ ’ਤੇ ਆਊਟ ਕਰ ਦਿੱਤਾ। ਇੰਗਲੈਂਡ ਨੇ ਮੁਕਾਬਲੇ ਨੂੰ ਇਕਪਾਸੜ ਬਣਾਉਂਦੇ ਹੋਏ 33.1 ਓਵਰਾਂ ਵਿੱਚ ਜਿੱਤ ਹਾਸਲ ਕਰ ਲਈ। ਰੂਟ 94 ਗੇਂਦਾਂ ਵਿੱਚ 11 ਚੌਕਿਆਂ ਦੀ ਮਦਦ ਨਾਲ 100 ਦੌੜਾਂ ਬਣਾ ਕੇ ਨਾਬਾਦ ਰਿਹਾ। ਇਹ ਉਸ ਦਾ 16ਵਾਂ ਇਕ ਰੋਜ਼ਾ ਸੈਂਕੜਾ ਅਤੇ ਇਸ ਟੂਰਨਾਮੈਂਟ ਦਾ ਦੂਜਾ ਸੈਂਕੜਾ ਹੈ। ਸਲਾਮੀ ਬੱਲੇਬਾਜ਼ ਰੂਟ ਤੇ ਜੋਹਨੀ ਬੇਅਰਸਟਾ (45) ਨੇ ਪਹਿਲੇ ਵਿਕਟ ਲਈ 91 ਦੌੜਾਂ ਜੋੜੀਆਂ। ਇਸ...
Jun 15 2019 | Posted in : Top News | No Comment | read more...
ਕੈਨੇਡਾ ਦੇ ਪੰਜਾਬੀਆਂ ਲਈ ਵੱਡੀ ਖ਼ਬਰ, ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਟੋਰਾਂਟੋ ਲਈ 27 ਸਤੰਬਰ ਤੋਂ ਉੱਡੇਗਾ ਜਹਾਜ਼,ਸ੍ਰੀ ਅੰਮ੍ਰਿਤਸਰ ਸਾਹਿਬ: ਕੈਨੇਡਾ ‘ਚ ਵਸਦੇ ਪੰਜਾਬੀਆਂ ਲਈ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਭਾਰਤੀ ਹਵਾਬਾਜੀ ਕੰਪਨੀ ਏਅਰ ਇੰਡੀਆ ਵੱਲੋਂ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਟੋਰਾਂਟੋ ਲਈ ਉਡਾਨ ਸ਼ੁਰੂ ਕੀਤੀ ਜਾ ਰਹੀ ਹੈ, ਜੋ 27 ਸਤੰਬਰ 2019 ਨੂੰ ਜਹਾਜ਼ ਪਹਿਲੀ ਉਡਾਨ ਸ੍ਰੀ ਅੰਮ੍ਰਿਤਸਰ ਤੋਂ ਟੋਰਾਂਟੋ ਲਈ ਭਰੇਗਾ। ਇਸ ਦੀ ਜਾਣਕਾਰੀ ਭਾਰਤੀ ਹਵਾਬਾਜੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਦਿੱਤੀ ਹੈ, ਜਿਨ੍ਹਾਂ ਨੇ ਫੇਸਬੁਕ ਤੇ ਪੋਸਟ ਸਾਝੀ ਕਰਦਿਆਂ ਕਿਹਾ ਹੈ ਕਿ “ਮੈਨੂੰ ਇਹ ਐਲਾਨ ਕਰਦੇ ਹੋਏ ਬੜੀ ਖੁਸ਼ੀ ਹੋ ਰਹੀ ਹੈ ਕਿ ਵਿਸ਼ਵ ਪ੍ਰਯਟਨ ਦਿਵਸ 27 ਸਤੰਬਰ 2019 ਤੋਂ ਏਅਰ ਇੰਡੀਆ ਵਲੋਂ ਸ਼੍ਰੀ ਅੰਮ੍ਰਿਤਸਰ ਸਾਹਿਬ ਤੋਂ ਦਿੱਲੀ ਹੁੰਦੇ ਹੋਏ ਟੋਰੰਟੋ ਵਾਸਤੇ ਹਫਤੇ ਵਿਚ ਤਿੰਨ ਦਿਨ ਲਈ ਸਿੱਧੀ ਉਡਾਨ ਸੇਵਾ ਦੀ ਆਰੰਭਤਾ ਹੋ ਰਹੀ ਹੈ। ਇਹ ਗੁਰੂ ਨਗਰੀ  ਦੇ ਨਿਵਾਸੀਆਂ ਤੇ...
Jun 15 2019 | Posted in : Top News | No Comment | read more...
ਵਾਸ਼ਿੰਗਟਨ - ਰੂਸ ਨੇ ਕਿਹਾ ਹੈ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਉਣ ਵਾਲੇ ਜੀ-20 ਸ਼ਿਖਰ ਸੰਮੇਲਨ ਦੌਰਾਨ ਪੁਤਿਨ ਨਾਲ ਮੁਲਾਕਾਤ ਕਰਨ ਦੀ ਕੋਈ ਜਾਣਕਾਰੀ ਨਹੀਂ ਦਿੱਤੀ। ਰੂਸੀ ਰਾਸ਼ਟਰਪਤੀ ਵਲਾਦਿਮੀਰ ਪੁਤਿਨ ਨਾਲ ਅਮਰੀਕੀ ਹਮਰੁਤਬਾ ਡੋਨਾਲਡ ਟਰੰਪ ਨਾਲ ਮੁਲਾਕਾਤ ਕਰਨ ਦੇ ਸਬੰਧ 'ਚ ਅਮਰੀਕਾ ਵੱਲੋਂ ਉਸ ਨੂੰ ਕੋਈ ਪੁਸ਼ਟੀ ਨਹੀਂ ਮਿਲੀ ਹੈ। ਅਖਬਾਰ ਏਜੰਸੀ ਤਾਸ ਨੇ ਇਹ ਜਾਣਕਾਰੀ ਦਿੱਤੀ। ਅਖਬਾਰ ਏਜੰਸੀ ਸ਼ਿੰਹੂਆ ਮੁਤਾਬਕ ਰੂਸੀ ਬੁਲਾਰਾ ਦਿਮਿਤ੍ਰੀ ਪੇਸਕੋਵ ਨੇ ਬੁੱਧਵਾਰ ਨੂੰ ਉਨ੍ਹਾਂ ਮੀਡੀਆ ਰਿਪੋਰਟਾਂ 'ਤੇ ਟਿੱਪਣੀ ਕੀਤੀ ਜਿਨ੍ਹਾਂ 'ਚ ਆਖਿਆ ਗਿਆ ਹੈ ਕਿ ਟਰੰਪ ਨੇ ਇਸ ਤਰ੍ਹਾਂ ਦੀ ਬੈਠਕ ਕਰਨ ਦੇ ਆਪਣੇ ਇਰਾਦੇ ਦੀ ਪੁਸ਼ਟੀ ਕੀਤੀ ਹੈ। ਤਾਸ ਨੇ ਪੇਸਕੋਵ ਦੇ ਹਵਾਲੇ ਤੋਂ ਕਿਹਾ ਹੈ ਕਿ ਰੂਸ ਨਾਲ ਇਸ ਤਰ੍ਹਾਂ ਦੀ ਕੋਈ ਪੁਸ਼ਟੀ ਨਹੀਂ ਕੀਤੀ ਹੈ। ਇਸ ਸਬੰਧ 'ਚ ਕੁਝ ਵੀ ਨਹੀਂ ਬਦਲਿਆ ਹੈ, ਅਮਰੀਕੀ ਪੱਖ ਨੇ ਇਕ ਅਲਗ ਬੈਠਕ ਦੇ ਆਯੋਜਨ ਦੀ ਪਹਿਲ ਨਹੀਂ ਕੀਤੀ ਹੈ। ਇਸ ਤੋਂ...
Jun 14 2019 | Posted in : Top News | No Comment | read more...
ਜੀਂਦ-ਸਮਾਜਿਕ, ਨਿਆਂ ਅਤੇ ਅਧਿਕਾਰਤਾ ਰਾਜ ਮੰਤਰੀ ਕ੍ਰਿਸ਼ਨ ਕੁਮਾਰ ਬੇਦੀ ਨੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਅਤੇ ਓਮ ਪ੍ਰਕਾਸ਼ ਚੌਟਾਲਾ ’ਤੇ ਚੁਟਕੀ ਲੈਂਦਿਆਂ ਕਿਹਾ ਹੈ ਕਿ ਭੁਪਿੰਦਰ ਸਿੰਘ ਹੁੱਡਾ ਕਦੇ ਰੋਹਤਕ ਤੇ ਕਦੇ ਸੋਨੀਪਤ ਵਿੱਚ ਚੌਧਰ ਲਿਆਉਣ ਦੀ ਰਾਜਨੀਤੀ ਕਰ ਰਹੇ ਹਨ ਜਦੋਂਕਿ ਚੌਧਰ ਦੀ ਰਾਜਨੀਤੀ ਨੂੰ ਲੋਕ ਸਭਾ ਚੋਣਾਂ ਵਿੱਚ ਰੋਹਤਕ ਅਤੇ ਸੋਨੀਪਤ ਦੇ ਲੋਕਾਂ ਨੇ ਨਕਾਰ ਦਿੱਤਾ ਹੈ ਕਿਉਂਕਿ ਹੁਣ ਸਮਾਂ ਚੌਧਰ ਦਾ ਨਹੀਂ, ਸਗੋਂ ਲੋਕਾਂ ਦੀ ਸੇਵਾ ਦਾ ਹੈ। ਇਸੇ ਤਰ੍ਹਾਂ ਬੇਦੀ ਨੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ’ਤੇ ਵਿਅੰਗ ਕਰਦਿਆਂ ਕਿਹਾ ਕਿ ਜਿਸ ਨੇਤਾ ਦੇ ਤਿੰਨ-ਤਿੰਨ ਪੋਤੇ ਇੱਕਠੇ ਚੋਣ ਲੜਦੇ ਹੋਏ ਹਾਰ ਜਾਣ, ਉਨ੍ਹਾਂ ਨੂੰ ਕਿਸੇ ਦੂਸਰੇ ਬਾਰੇ ਵਿੱਚ ਕੁਝ ਬੋਲਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਰਹਿ ਜਾਂਦਾ ਹੈ। ਇੱਥੇ ਵਰਕਰ ਸੰਮੇਲਨ ਨੂੰ ਸੰਬੋਧਨ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਬੇਦੀ ਨੇ ਕਿਹਾ ਕਿ...
Jun 14 2019 | Posted in : Top News | No Comment | read more...