Your Advertisement
* ਸਿਖਰਲੀ ਕੋਰਟ ਦੇ ਪੰਜ ਮੈਂਬਰੀ ਸੰਵਿਧਾਨਕ ਬੈਂਚ ਨੇ 4-1 ਨਾਲ ਸੁਣਾਇਆ ਫੈਸਲਾਨਵੀਂ ਦਿੱਲੀ, 3 ਜਨਵਰੀ - ਸੁਪਰੀਮ ਕੋਰਟ ਦੇ ਪੰਜ ਮੈਂਬਰੀ ਸੰਵਿਧਾਨਕ ਬੈਂਚ ਨੇ 4-1 ਦੇ ਬਹੁਮਤ ਨਾਲ ਸਾਲ 2016 ਵਿੱਚ 1000 ਤੇ 500 ਰੁਪਏ ਦੇ ਕਰੰਸੀ ਨੋਟਾਂ ਨੂੰ ਬੰਦ ਕਰਨ ਦੇ ਕੇਂਦਰ ਸਰਕਾਰ ਦੇ ਫੈਸਲੇ ਨੂੰ ਜਾਇਜ਼ ਦੱਸਿਆ ਹੈ। ਸਿਖਰਲੀ ਕੋਰਟ ਨੇ ਕਿਹਾ ਕਿ ਫੈਸਲਾ ਲੈਣ ਦਾ ਅਮਲ ਮਹਿਜ਼ ਇਸ ਲਈ ਖਾਮੀਪੂਰਨ ਨਹੀਂ ਸੀ ਕਿ ਇਸ ਦੀ ਸ਼ੁਰੂਆਤ ਸਰਕਾਰ ਵੱਲੋਂ ਕੀਤੀ ਗਈ ਸੀ। ਹਾਲਾਂਕਿ ਜਸਟਿਸ ਬੀ.ਵੀ.ਨਾਗਰਤਨਾ ਨੇ ਸਰਕਾਰ ਦੇ ਇਸ ਕਦਮ ’ਤੇ ਕਈ ਸਵਾਲ ਚੁੱਕੇ ਹਨ।ਸੁਪਰੀਮ ਕੋਰਟ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਏ ਨੋਟਬੰਦੀ ਦੇ ਫ਼ੈਸਲੇ ਵਿੱਚ ਕਾਨੂੰਨੀ ਜਾਂ ਸੰਵਿਧਾਨਕ ਰੂਪ ਵਿੱਚ ਕੋਈ ਖਾਮੀ ਨਹੀਂ ਹੈ। ਕੋਰਟ ਨੇ ਕਿਹਾ ਕਿ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਤੇ ਕੇਂਦਰ ਸਰਕਾਰ ਦਰਮਿਆਨ ਨੋਟਬੰਦੀ ਦੇ ਮਸਲੇ ’ਤੇ ਛੇ ਮਹੀਨਿਆਂ ਤੱਕ ਵਿਚਾਰ ਚਰਚਾ ਹੋਈ ਸੀ। ਜਸਟਿਸ ਐੱਸ.ਏ.ਨਜ਼ੀਰ, ਜੋ 4 ਜਨਵਰੀ ਨੂੰ ਸੇਵਾਮੁਕਤ ਹੋ ਰਹੇ ਹਨ, ਦੀ ਅਗਵਾਈ ਵਾਲੇ ਪੰਜ ਮੈਂਬਰੀ ਬੈਂਚ ਨੇ ਕਿਹਾ ਕਿ ਕਾਰਜਪਾਲਿਕਾ ਦਾ ਆਰਥਿਕ ਨੀਤੀ ਨਾਲ ਜੁੜਿਆ ਫੈਸਲਾ ਹੋਣ ਕਰਕੇ ਇਸ ਨੂੰ ਪਲਟਿਆ ਨਹੀਂ ਜਾ ਸਕਦਾ। ਬੈਂਚ ਨੇ ਕਿਹਾ ਕਿ ਆਰਥਿਕ ਮਾਮਲਿਆਂ ਵਿੱਚ ਬਹੁਤ ਸੰਜਮ ਵਰਤਣ ਦੀ ਲੋੜ ਹੁੰਦੀ ਹੈ ਤੇ ਕੋਰਟ ਕਾਰਜਪਾਲਿਕਾ (ਸਰਕਾਰ) ਦੇ ਫੈਸਲੇ ਦੀ ਨਿਆਂਇਕ ਸਮੀਖਿਆ ਕਰਕੇ ਉਸ ਦੀ ਸਿਆਣਪ ਦੀ ਥਾਂ ਨਹੀਂ ਲੈ ਸਕਦੀ। ਬੈਂਚ ਵਿੱਚ ਜਸਟਿਸ ਨਜ਼ੀਰ ਤੋਂ ਇਲਾਵਾ ਜਸਟਿਸ ਬੀ.ਆਰ.ਗਵਈ, ਜਸਟਿਸ ਬੀ.ਵੀ.ਨਾਗਰਤਨਾ, ਜਸਟਿਸ ਏ.ਐੱਸ.ਬੋਪੰਨਾ ਤੇ ਜਸਟਿਸ ਵੀ.ਰਾਮਾਸੁਬਰਾਮਨੀਅਨ ਸ਼ਾਮਲ ਸਨ। ਬੈਂਚ ਨੇ ਕਿਹਾ ਕਿ 8 ਨਵੰਬਰ 2016 ਨੂੰ ਜਾਰੀ ਨੋਟੀਫਿਕੇਸ਼ਨ ਨੂੰ ਗ਼ੈਰਵਾਜਬ ਨਹੀਂ ਕਿਹਾ ਜਾ ਸਕਦਾ ਅਤੇ ਫੈਸਲਾ ਲੈਣ ਦੇ ਅਮਲ ਦੇ ਅਧਾਰ ’ਤੇ ਇਸ ਨੂੰ ਰੱਦ ਨਹੀਂ ਕੀਤਾ ਜਾ ਸਕਦਾ। ਬੈਂਚ ਨੇ ਕਿਹਾ ਕਿ ਫੈਸਲੇ ਦਾ ਇਸ ਦੇ ਟੀਚਿਆਂ ਨਾਲ ਵਾਜਬ ਸਬੰਧ ਸੀ, ਜਿਵੇਂ ਕਿ ਕਾਲਾ ਧਨ, ਅੱਤਿਵਾਦ ਫੰਡਿੰਗ ਆਦਿ ਦੀ ਸਮੀਖਿਆ ਕਰਨਾ ਆਦਿ, ਅਤੇ ਇਹ ਪ੍ਰਸੰਗਕ ਨਹੀਂ ਹੈ ਕਿ ਉਹ ਟੀਚੇ ਹਾਸਲ ਹੋੲੇ ਜਾਂ ਨਹੀਂ। ਸਿਖਰਲੀ ਕੋਰਟ ਨੇ ਕਿਹਾ ਕਿ ਬੰਦ ਕੀਤੇ ਗੲੇ ਕਰੰਸੀ ਨੋਟਾਂ ਨੂੰ ਬਦਲਣ ਲਈ 52 ਦਿਨਾਂ ਦਾ ਸਮਾਂ ਦਿੱਤਾ ਗਿਆ ਸੀ ਅਤੇ ਹੁਣ ਇਸ ਨੂੰ ਨਹੀਂ ਵਧਾਇਆ ਜਾ ਸਕਦਾ। ਬੈਂਚ ਨੇ...
Jan 03 2023 | Posted in : Top News | No Comment | read more...
ਵਿਏਨਾ, 3 ਜਨਵਰੀ - ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਅੱਜ ਰੂਸ ਤੇ ਯੂਕਰੇਨ ਦਰਮਿਆਨ ਚੱਲ ਰਹੀ ਜੰਗ ’ਤੇ ਚਿੰਤਾ ਜ਼ਾਹਿਰ ਕਰਦਿਆਂ ਦੋਵਾਂ ਮੁਲਕਾਂ ਨੂੰ ਸੰਵਾਦ ਦੇ ਰਾਹ ਪੈਣ ਤੇ ਗੱਲਬਾਤ ਰਾਹੀਂ ਮਸਲੇ ਦਾ ਹੱਲ ਕੱਢਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਪਾਕਿਸਤਾਨ ਨੂੰ ਨਿਸ਼ਾਨੇ ’ਤੇ ਲਿਆ ਤੇ ਕਿਹਾ ਕਿ ਅਤਿਵਾਦ ਦੇ ਅਸਰ ਕਿਸੇ ਇਕ ਖੇਤਰ ਤੱਕ ਹੀ ਸੀਮਤ ਨਹੀਂ ਰਹਿ ਸਕਦੇ। ਇੱਥੇ ਆਸਟਰੀਆ ਦੇ ਵਿਦੇਸ਼ ਮੰਤਰੀ ਐਲਗ਼ਜ਼ੈਂਡਰ ਸ਼ਾਲਨਬਰਗ ਨਾਲ ਸਾਂਝੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਜੈਸ਼ੰਕਰ ਨੇ ਕਿਹਾ ਉਨ੍ਹਾਂ ਦੋਵਾਂ ਦਰਮਿਆਨ ਵੱਖ-ਵੱਖ ਖੇਤਰੀ ਤੇ ਆਲਮੀ ਮੁੱਦਿਆਂ ਉਤੇ ਉਸਾਰੂ ਤੇ ਵਿਆਪਕ ਗੱਲਬਾਤ ਹੋਈ ਹੈ। ਸਾਈਪ੍ਰਸ ਤੋਂ ਆਸਟਰੀਆ ਪੁੱਜੇ ਜੈਸ਼ੰਕਰ ਨੇ ਯੂਕਰੇਨ ’ਚ ਜਾਰੀ ਸੰਘਰਸ਼ ਉਤੇ ‘ਗਹਿਰੀ ਚਿੰਤਾ’ ਪ੍ਰਗਟ ਕਰਦਿਆਂ ਕਿਹਾ ਕਿ ਭਾਰਤ ਸ਼ਾਂਤੀ ਦਾ ਹਾਮੀ ਹੈ ਤੇ ਜੰਗ ਦੀ ਸ਼ੁਰੂਆਤ ਤੋਂ ਹੀ ਨਵੀਂ ਦਿੱਲੀ ਦੀ ਇਹ ਕੋਸ਼ਿਸ਼ ਰਹੀ ਹੈ ਕਿ ਮਾਸਕੋ ਅਤੇ ਕੀਵ ਕੂਟਨੀਤੀ ਤੇ ਸੰਵਾਦ ਵੱਲ ਪਰਤਣ ਕਿਉਂਕਿ ਵਖ਼ਰੇਵਿਆਂ ਨੂੰ ਹਿੰਸਾ ਨਾਲ ਹੱਲ ਨਹੀਂ ਕੀਤਾ ਜਾ ਸਕਦਾ। ਆਸਟਰੀਆ ਤੇ ਸਾਈਪ੍ਰਸ ਦੇ ਦੌਰੇ ਉਤੇ ਆਏ ਵਿਦੇਸ਼ ਮੰਤਰੀ ਨੇ ਐਤਵਾਰ ਸ਼ਾਮ ਇੱਥੇ ਪਰਵਾਸੀ ਭਾਰਤੀਆਂ ਨਾਲ ਮੁਲਾਕਾਤ ਕਰਦਿਆਂ ਇਹ ਟਿੱਪਣੀਆਂ ਕੀਤੀਆਂ। ਜੈਸ਼ੰਕਰ ਨੇ ਇਸ ਮੌਕੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਤੰਬਰ ਵਿਚ ਐਲਾਨ ਕੀਤਾ ਸੀ ਕਿ ਭਾਰਤ ਅਸਲ ਵਿਚ ਮੰਨਦਾ ਹੈ ਕਿ ਇਹ ਜੰਗ ਲੜਨ ਦਾ ਯੁੱਗ ਨਹੀਂ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਖ਼ੁਦ ਰਾਸ਼ਟਰਪਤੀ ਪੂਤਿਨ (ਰੂਸ) ਤੇ ਜ਼ੇਲੈਂਸਕੀ (ਯੂਕਰੇਨ) ਨਾਲ ਕਈ ਮੌਕਿਆਂ ਉਤੇ ਗੱਲ ਕੀਤੀ ਹੈ। ਭਾਰਤ ਨੇ ਦੋਵਾਂ ਦੇਸ਼ਾਂ ਨੂੰ ਵਾਰ-ਵਾਰ ਸੰਵਾਦ-ਕੂਟਨੀਤੀ ਦੇ ਰਾਹ ਉਤੇ ਪਰਤਣ ਤੇ ਟਕਰਾਅ ਖ਼ਤਮ ਕਰਨ ਦਾ ਸੱਦਾ ਦਿੱਤਾ ਹੈ। ਜੈਸ਼ੰਕਰ ਨੇ ਕਿਹਾ ਕਿ ਉਨ੍ਹਾਂ ਵੀ ਆਪਣੇ ਯੂਕਰੇਨ ਤੇ ਰੂਸ ਦੇ ਸਹਿਯੋਗੀਆਂ ਨਾਲ ਇਸ ਬਾਰੇ ਗੱਲਬਾਤ ਕੀਤੀ ਹੈ। ਜ਼ਿਕਰਯੋਗ ਹੈ ਕਿ ਭਾਰਤ ਨੇ ਹਾਲੇ ਤੱਕ ਯੂਕਰੇਨ ’ਤੇ ਰੂਸੀ ਹਮਲੇ ਦੀ ਆਲੋਚਨਾ ਨਹੀਂ ਕੀਤੀ ਹੈ ਤੇ ਇਹ ਕਹਿੰਦਾ ਰਿਹਾ ਹੈ ਕਿ ਸੰਕਟ ਨੂੰ ਗੱਲਬਾਤ ਦੇ ਮਾਧਿਅਮ ਨਾਲ ਹੱਲ ਕੀਤਾ ਜਾਣਾ ਚਾਹੀਦਾ ਹੈ। ਜੈਸ਼ੰਕਰ ਨੇ ਪਰਵਾਸੀ ਭਾਰਤੀਆਂ ਨੂੰ ਇਹ ਵੀ ਦੱਸਿਆ ਕਿ ਭਾਰਤ ਦੀ ਰਾਸ਼ਟਰੀ ਸੁਰੱਖਿਆ ਵਿਚ ਵਿਆਪਕ ਬਦਲਾਅ ਹੋਏ...
Jan 03 2023 | Posted in : Top News | No Comment | read more...
ਐੱਸ.ਏ.ਐੱਸ. ਨਗਰ (ਮੁਹਾਲੀ), 3 ਜਨਵਰੀ - ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਪਿਛਲੀ ਕਾਂਗਰਸ ਸਰਕਾਰ ਵਿੱਚ ਸਿਹਤ ਮੰਤਰੀ ਰਹੇ ਬਲਬੀਰ ਸਿੰਘ ਸਿੱਧੂ ਅਤੇ ਉਨ੍ਹਾਂ ਦੇ ਛੋਟੇ ਭਰਾ ਤੇ ਸਾਬਕਾ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਖ਼ਿਲਾਫ਼ ਕਾਨੂੰਨੀ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਸਰਕਾਰ ਵੱਲੋਂ ਜਿੱਥੇ ਪਿਛਲੇ ਦਿਨੀਂ ਜੀਤੀ ਸਿੱਧੂ ਦੀ ਕੌਂਸਲਰ ਵਜੋਂ ਮੈਂਬਰਸ਼ਿਪ ਕਰ ਕੇ ਆਪਣਾ ਮੇਅਰ ਬਣਾਉਣ ਲਈ ਜ਼ੋਰ ਲਾਇਆ ਜਾ ਰਿਹਾ ਹੈ, ਉੱਥੇ ਹੀ ਹੁਣ ਵਿਜੀਲੈਂਸ ਨੇ ਬਲਬੀਰ ਸਿੱਧੂ ਖ਼ਿਲਾਫ਼ ਵੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸਿੱਧੂ ’ਤੇ ਕਾਂਗਰਸ ਸਰਕਾਰ ਵਿੱਚ ਕੈਬਨਿਟ ਮੰਤਰੀ ਹੋਣ ਸਮੇਂ ਮੁਹਾਲੀ ਅਤੇ ਰੂਪਨਗਰ ਜ਼ਿਲ੍ਹੇ ਵਿੱਚ ਆਮਦਨ ਤੋਂ ਵੱਧ ਬਹੁ-ਕਰੋੜੀ ਜ਼ਮੀਨਾਂ ਖ਼ਰੀਦਣ ਦਾ ਦੋਸ਼ ਹੈ। ਪੰਜਾਬ ਵਿੱਚ ਸੱਤਾ ਪਰਿਵਰਤਨ ਹੋਣ ਤੋਂ ਬਾਅਦ ਦੋਵੇਂ ਭਰਾ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਉਧਰ ਬਲਬੀਰ ਸਿੱਧੂ ਨੇ ਸਾਰੇ ਦੋਸ਼ਾਂ ਨੂੰ ਬੇਬੁਨਿਆਦ ਦੱਸਦਿਆਂ ਕਿਹਾ ਕਿ ਇਹ ਸਾਰਾ ਕੁੱਝ ਸਿਆਸੀ ਬਦਲਾਖ਼ੋਰੀ ਦਾ ਨਤੀਜਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਲਬੀਰ ਸਿੱਧੂ ਵੱਲੋਂ ਆਪਣੀ ਪਤਨੀ ਅਤੇ ਬੇਟੇ ਦੇ ਨਾਂ ’ਤੇ ਖਰੀਦੀ ਗਈ ਜਾਇਦਾਦ ਦੀ ਵੀ ਜਾਂਚ ਕੀਤੀ ਜਾਵੇਗੀ ਅਤੇ ਪਰਿਵਾਰਕ ਮੈਂਬਰਾਂ ਦੇ ਨਾਂ ’ਤੇ ਲਗਜ਼ਰੀ ਗੱਡੀਆਂ ਵੀ ਜਾਂਚ ਦੇ ਘੇਰੇ ਵਿੱਚ ਆ ਗਈਆਂ ਹਨ। ਸਿੱਧੂ ਦੇ ਛੋਟੇ ਭਰਾ ਜੀਤੀ ਸਿੱਧੂ ਦੀ ਮੁਹਾਲੀ ਵਿੱਚ ਰੀਅਲ ਅਸਟੇਟ ਲੈਂਡ ਚੈਸਟਰ ਕੰਪਨੀ ਵੱਲੋਂ ਖਰੀਦੀ ਗਈ 70 ਏਕੜ ਦੀ ਜਾਇਦਾਦ ਅਤੇ ਸਿੱਧੂ ਪਰਿਵਾਰ ’ਤੇ ਲੱਗੇ ਜ਼ਮੀਨਾਂ ’ਤੇ ਕਥਿਤ ਨਾਜਾਇਜ਼ ਕਬਜ਼ਿਆਂ ਦੀ ਵੀ ਜਾਂਚ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਸੱਤਾ ਪਰਿਵਰਤਨ ਤੋਂ ਬਾਅਦ ਹੀ ਸਿੱਧੂ ਪਰਿਵਾਰ ਸੂਬਾ ਸਰਕਾਰ ਦੇ ਨਿਸ਼ਾਨੇ ’ਤੇ ਆ ਗਿਆ ਸੀ। ਕੁੱਝ ਸਮਾਂ ਪਹਿਲਾਂ ਹੀ ਸਰਕਾਰ ਨੇ ਪਿੰਡ ਬਲੌਂਗੀ ਸਥਿਤ ਬਾਲ ਗੋਪਾਲ ਗਊਸ਼ਾਲਾ ਦੀ ਜ਼ਮੀਨ ਨੂੰ ਲੈ ਕੇ ਸਿੱਧੂ ਪਰਿਵਾਰ ਨੂੰ ਘੇਰਨ ਅਤੇ ਪੁਲੀਸ ਦੀ ਮਦਦ ਨਾਲ ਗਊਸ਼ਾਲਾ ਵਾਲੀ ਜ਼ਮੀਨ ਦਾ ਕਬਜ਼ਾ ਲੈਣ ਦੀ ਕੋਸ਼ਿਸ਼ ਕੀਤੀ ਪਰ ਸਿੱਧੂ ਅਤੇ ਉਨ੍ਹਾਂ ਦੇ ਸਮਰਥਕਾਂ ਅੱਗੇ ਪੁਲੀਸ ਬੇਵੱਸ ਨਜ਼ਰ ਆਈ। ਬਾਅਦ ਵਿੱਚ ਉੱਚ ਅਦਾਲਤ ਨੇ ਗਊਸ਼ਾਲਾ ਦੇ ਹੱਕ ਵਿੱਚ ਫ਼ੈਸਲਾ ਸੁਣਾਉਂਦਿਆਂ ਅਗਲੇ ਹੁਕਮਾਂ ਤੱਕ ਸਟੇਅ ਆਰਡਰ ਜਾਰੀ ਕੀਤੇ। ਜੀਤੀ ਸਿੱਧੂ ਭਲਕੇ 3 ਜਨਵਰੀ ਨੂੰ...
Jan 03 2023 | Posted in : Top News | No Comment | read more...
ਸਿਓਲ, 2 ਜਨਵਰੀ - ਉੱਤਰ ਕੋਰੀਆ ਨੇ ਨਵੇਂ ਸਾਲ ਦੇ ਪਹਿਲੇ ਦਿਨ ਹੀ ਅੱਜ ਇੱਕ ਮਿਜ਼ਾਈਲ ਪ੍ਰੀਖਣ ਕੀਤਾ ਅਤੇ ਉਸ ਦੇ ਨੇਤਾ ਕਿਮ ਜੋਂਗ ਉਨ ਨੇ ਆਪਣੇ ਦੇਸ਼ ਦੇ ਪਰਮਾਣੂ ਹਥਿਆਰਾਂ ਦੇ ਭੰਡਾਰ ’ਚ ਵਾਧਾ ਕਰਨ, ਨਵੀਂ ਤੇ ਵੱਧ ਤਾਕਤ ਵਾਲੀ ਅੰਤਰ-ਮਹਾਦੀਪ ਬੈਲਿਸਟਿਕ ਮਿਜ਼ਾਈਲ ਵਿਕਸਿਤ ਕਰਨ ਅਤੇ ਦੇਸ਼ ਦੀ ਪਹਿਲੀ ਜਾਸੂਸੀ ਸੈਟੇਲਾਈਟ ਲਾਂਚ ਕਰਨ ਦਾ ਹੁਕਮ ਦਿੱਤਾ। ਉੱਤਰ ਕੋਰੀਆ ਨੇ ਪਿਛਲੇ ਸਾਲ ਰਿਕਾਰਡ ਗਿਣਤੀ ’ਚ ਮਿਜ਼ਾਈਲਾਂ ਦੀ ਅਜ਼ਮਾਇਸ਼ ਕੀਤੀ ਹੈ। ਕਿਮ ਜੋਂਗ ਉਨ ਕਈ ਵਾਰ ਇਹ ਅਹਿਦ ਕਰ ਚੁੱਕੇ ਹਨ ਕਿ ਉਹ ਅਮਰੀਕਾ ਦੀ ਦੁਸ਼ਮਣੀ ਨਾਲ ਨਜਿੱਠਣ ਲਈ ਆਪਣੇ ਦੇਸ਼ ਦੇ ਹਥਿਆਰਾਂ ਦੇ ਭੰਭਾਰ ਦਾ ਮਿਆਰ ਤੇ ਸਮਰੱਥਾ ਦੋਵੇਂ ਵਧਾਉਣਗੇ।ਸਰਕਾਰੀ ‘ਕੋਰੀਅਨ ਸੈਂਟਰ ਨਿਊਜ਼ ਏਜੰਸੀ’ ਅਨੁਸਾਰ ਕਿਮ ਨੇ ਹਾਲ ਹੀ ਵਿੱਚ ਹਾਕਮ ਪਾਰਟੀ ਦੀ ਮੀਟਿੰਗ ’ਚ ਕਿਹਾ ਸੀ ਕਿ ਉਹ ਮਨੁੱਖੀ ਇਤਿਹਾਸ ’ਚ ਉੱਤਰ ਕੋਰੀਆ ਨੂੰ ਅਲੱਗ-ਥਲੱਗ ਕਰਨ ਤੇ ਦਬਾਉਣ ’ਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤ ਨੂੰ ਦੇਖਦਿਆਂ ਫੌਜੀ ਤਾਕਤ ਨੂੰ ਮਜ਼ਬੂਤ ਕਰਨ ਲਈ ਦੁੱਗਣੀਆਂ ਕੋਸ਼ਿਸ਼ਾਂ ਕਰਨ ਦੀ ਲੋੜ ਹੈ ਜੋ ਉੱਤਰ ਕੋਰੀਆ ਦੀ ਪ੍ਰਭੂਸੱਤਾ, ਸੁਰੱਖਿਆ ਤੇ ਹਿੱਤਾਂ ਦੀ ਰਾਖੀ ਦੀ ਗਾਰੰਟੀ ਹੈ। ਕਿਮ ਯੌਂਗ ਨੇ ਦੋਸ਼ ਲਾਇਆ ਦੱਖਣੀ ਕੋਰੀਆ ਖਤਰਨਾਕ ਹਥਿਆਰਾਂ ਦੇ ਨਿਰਮਾਣ ’ਚ ਲੱਗਾ ਹੋਇਆ ਹੈ ਤੇ ਉੱਤਰੀ ਕੋਰੀਆ ਨਾਲ ਖੁੱਲ੍ਹੇ ਤੌਰ ’ਤੇ ਜੰਗ ਦੀਆਂ ਤਿਆਰੀਆਂ ਕਰ ਰਿਹਾ ਹੈ।ਕੇਸੀਐੱਨਸੀ ਅਨੁਸਾਰ ਕਿਮ ਯੌਂਗ ਨੇ ਦੇਸ਼ ਦੇ ਪਰਮਾਣੂ ਹਥਿਆਰਾਂ ’ਚ ਵਾਧਾ ਕਰਨ ਤੇ ਇੱਕ ਅੰਤਰ-ਮਹਾਦੀਪ ਬੈਲਿਸਟਿਕ ਮਿਜ਼ਾਈਲ ਪ੍ਰਣਾਲੀ ਵਿਕਸਤ ਕਰਨ ਦਾ ਹੁਕਮ ਦਿੱਤਾ ਹੈ। ਏਜੰਸੀ ਅਨੁਸਾਰ ਕਿਮ ਨੇ ਕਿਹਾ ਕਿ ਉੱਤਰੀ ਕੋਰੀਆ ਜਲਦੀ ਤੋਂ ਜਲਦੀ ਆਪਣੀ ਪਹਿਲੀ ਜਾਸੂਸੀ ਸੈਟੇਲਾਈਟ ਵੀ ਲਾਂਚ ਕਰੇਗਾ ਤੇ ਇਸ ਸਬੰਧੀ ਤਿਆਰੀਆਂ ਆਖਰੀ ਪੜਾਅ ’ਤੇ ਹਨ।ਉੱਤਰ ਕੋਰੀਆ ਵੱਲੋਂ ਵੱਧਦੇ ਖਤਰਿਆਂ ਨੂੰ ਦੇਖਦਿਆਂ ਅਮਰੀਕਾ ਤੇ ਦੱਖਣੀ ਕੋਰੀਆ ਨੇ ਵੀ ਆਪਣੀਆਂ ਜੰਗੀ ਮਸ਼ਕਾਂ ਵਧਾ ਦਿੱਤੀਆਂ ਹਨ। ਦੱਖਣੀ ਕੋਰੀਆ ਨੇ ਕਿਹਾ ਕਿ ਅੱਜ ਤੜਕੇ ਉੱਤਰੀ ਕੋਰੀਆ ਨੇ ਮੱਧ ਖੇਤਰ ’ਚ ਮਿਜ਼ਾਈਲ ਦੀ ਅਜ਼ਮਾਇਸ਼ ਕੀਤੀ ਜੋ ਤਕਰੀਬਨ 400 ਕਿਲੋਮੀਟਰ ਦੀ ਦੂਰੀ ਤੱਕ ਗਈ ਤੇ ਫਿਰ ਕੋਰਿਆਈ ਉੱਪ ਦੀਪ ਤੇ ਜਾਪਾਨ ਵਿਚਾਲੇ ਜਲ ਖੇਤਰ ’ਚ ਡਿੱਗ ਗਈ।...
Jan 02 2023 | Posted in : Top News | No Comment | read more...
* ਪਿੰਡ ਡਾਂਗਰੀ ਵਿੱਚ ਅਤਿਵਾਦੀਆਂ ਨੇ ਤਿੰਨ ਘਰਾਂ ’ਚ ਕੀਤੀ ਗੋਲੀਬਾਰੀਰਾਜੌਰੀ/ਜੰਮੂ, 2 ਜਨਵਰੀ - ਜੰਮੂ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਪਿੰਡ ਡਾਂਗਰੀ ਵਿੱਚ ਐਤਵਾਰ ਸ਼ਾਮ ਨੂੰ ਅਤਿਵਾਦੀਆਂ ਵੱਲੋਂ ਕੀਤੇ ਹਮਲੇ ’ਚ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਛੇ ਜਣੇ ਜ਼ਖ਼ਮੀ ਹੋ ਗਏ ਹਨ। ਜੰਮੂ ਜ਼ੋਨ ਦੇ ਐਡੀਸ਼ਨਲ ਡੀਜੀਪੀ ਮੁਕੇਸ਼ ਸਿੰਘ ਨੇ ਦੱਸਿਆ ਕਿ ਦੋ ਹਥਿਆਰਬੰਦ ਵਿਅਕਤੀਆਂ ਨੇ ਪਿੰਡ ਵਿੱਚ ਗੋਲੀਬਾਰੀ ਕੀਤੀ ਜਿਸ ਕਾਰਨ ਛੇ ਵਿਅਕਤੀਆਂ ਦੀ ਮੌਤ ਹੋ ਗਈ ਤੇ ਛੇ ਵਿਅਕਤੀ ਜ਼ਖ਼ਮੀ ਹੋ ਗਏ। ਉਨ੍ਹਾਂ ਦੱਸਿਆ ਕਿ ਪਿੰਡ ਦੇ ਤਿੰਨ ਘਰਾਂ ਵਿੱਚ ਗੋਲੀਬਾਰੀ ਕੀਤੀ ਗਈ ਅਤੇ ਤਿੰਨ ਵਿਅਕਤੀ ਜ਼ਖ਼ਮਾਂ ਦੀ ਤਾਬ ਨਾ ਸਹਾਰਦਿਆਂ ਮੌਕੇ ’ਤੇ ਦਮ ਤੋੜ ਗਏ। ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ।ਜ਼ਖ਼ਮੀਆਂ ਨੂੰ ਰਾਜੌਰੀ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਗੋਲੀਬਾਰੀ ਦੀ ਇਹ ਘਟਨਾ ਪਿੰਡ ਦੇ ਇਕ ਮੰਦਰ ਕੋਲ ਸ਼ਾਮ 7.30 ਵਜੇ ਵਾਪਰੀ। ਚਸ਼ਮਦੀਦਾਂ ਅਨੁਸਾਰ ਹਥਿਆਰਬੰਦ ਵਿਅਕਤੀਆਂ ਨੇ ਰਾਈਫਲਾਂ ਨਾਲ ਗੋਲੀਬਾਰੀ ਕੀਤੀ। ਹਸਪਤਾਲ ਦੇ ਡਾਕਟਰਾਂ ਨੇ ਦੱਸਿਆ ਕਿ ਜ਼ਖ਼ਮੀਆਂ ਨੂੰ ਕਈ ਗੋਲੀਆਂ ਲੱਗੀਆਂ ਹਨ। ਏਡੀਜੀਪੀ ਮੁਕੇਸ਼ ਸਿੰਘ ਨੇ ਦੱਸਿਆ ਕਿ ਹਮਲੇ ਮਗਰੋਂ ਪੁਲੀਸ ਤੇ ਸੁਰੱਖਿਆ ਬਲ ਮੌਕੇ ’ਤੇ ਪਹੁੰਚ ਗਏ ਹਨ। ਸਪੈਸ਼ਲ ਅਪਰੇਸ਼ਨਜ਼ ਗਰੁੱਪ, ਕੇਂਦਰੀ ਰਿਜ਼ਰਵ ਪੁਲੀਸ ਫੋਰਸ ਤੇ ਫੌਜ ਨੇ ਇਲਾਕੇ ਦੀ ਘੇਰਾਬੰਦੀ ਕਰ ਕੇ ਅਤਿਵਾਦੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਇਕ ਚਸ਼ਮਦੀਦ ਨੇ ‘ਪੰਜਾਬੀ ਟ੍ਰਿਬਿਊਨ’ ਨੂੰ ਦੱਸਿਆ ਕਿ ਸ਼ਾਮ ਸਮੇਂ ਗੁਆਂਢੀ ਹਿੰਦੂ ਇਲਾਕੇ ਵਿੱਚ ਗੋਲੀਬਾਰੀ ਦੀ ਆਵਾਜ਼ ਸੁਣੀ। ਇਸ ਮਗਰੋਂ ਕਈ ਲੋਕ ਘਰਾਂ ਵਿੱਚੋਂ ਬਾਹਰ ਨਿਕਲ ਆਏ, ਕੁਝ ਜ਼ਖ਼ਮੀ ਵਿਅਕਤੀ ਘਰਾਂ ਵਿੱਚ ਪਏ ਸਨ। ਉਸ ਨੇ ਦੱਸਿਆ ਕਿ ਉਨ੍ਹਾਂ ਨੇ ਘਟਨਾ ਦੀ ਸੂਚਨਾ ਤੁਰੰਤ ਪੁਲੀਸ ਨੂੰ ਦਿੱਤੀ ਤੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਉਣਾ ਸ਼ੁਰੂ ਕੀਤਾ।ਜ਼ਿਕਰਯੋਗ ਹੈ ਕਿ 6 ਦਸੰਬਰ ਨੂੰ ਵੀ ਰਾਜੌਰੀ ਦੇ ਫੌਜੀ ਕੈਂਪ ’ਤੇ ਹਮਲਾ ਹੋਇਆ ਸੀ ਜਿਸ ਵਿੱਚ ਦੋ ਨਾਗਰਿਕਾਂ ਦੀ ਮੌਤ ਹੋ ਗਈ ਸੀ। ਇਸ ਦੌਰਾਨ ਕੁਪਵਾੜਾ ਜ਼ਿਲ੍ਹੇ ’ਚ ਸੁਰੱਖਿਆ ਬਲਾਂ ਨੇ ਇਕ ਵਿਅਕਤੀ ਨੂੰ ਵੱਡੀ ਮਾਤਰਾ ਵਿੱਚ ਹਥਿਆਰਾਂ, ਗੋਲੀ ਸਿੱਕੇ ਤੇ ਨਸ਼ਿਆਂ ਸਮੇਤ...
Jan 02 2023 | Posted in : Top News | No Comment | read more...