Your Advertisement
ਮੰਤਰੀਆਂ ਨੂੰ ਧਮਕੀ ਦੇ ਕੇ ਬੁਰੇ ਫਸੇ ਕੈਪਟਨ, ਵਿਰੋਧੀਆਂ ਨੇ ਲਾਏ ਰਗੜੇ

ਚੰਡੀਗੜ੍ਹ : ਲੋਕ ਸਭਾ ਚੋਣਾਂ ਦੌਰਾਨ ਹਾਰਨ ਵਾਲੇ ਮੰਤਰੀਆਂ ਅਤੇ ਵਿਧਾਇਕਾਂ ਦੀ ਕੁਰਸੀ ਜਾਣ ਦੇ ਬਿਆਨ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹਰ ਪਾਸਿਓਂ ਬੁਰੇ ਫਸ ਗਏ ਹਨ। ਕੈਪਟਨ ਦੇ ਇਸ ਬਿਆਨ ਦੀ ਆਲੋਚਨਾ ਕਰਦੇ ਵਿਰੋਧੀਆਂ ਨੇ ਉਨ੍ਹਾਂ 'ਤੇ ਖੂਬ ਰਗੜੇ ਲਾਏ ਹਨ। ਦੂਜੇ ਪਾਸੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਵੀ ਕੈਪਟਨ ਨੂੰ ਲਪੇਟੇ 'ਚ ਲੈ ਲਿਆ ਹੈ। ਬਾਜਵਾ ਨੇ ਟਵਿੱਟਰ 'ਤੇ ਪਾਰਟੀ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੂੰ ਟੈਗ ਕਰਦੇ ਹੋਏ ਲਿਖਿਆ ਕਿ ਇਸ ਦੇ ਲਈ ਸੂਬੇ ਦੀ ਲੀਡਰਸ਼ਿਪ ਵੀ ਉਂਨੀ ਹੀ ਜ਼ਿੰਮੇਵਾਰ ਹੋਵੇਗੀ। ਉਨ੍ਹਾਂ ਨੇ ਕੈਪਟਨ ਦੀ ਅਗਵਾਈ 'ਤੇ ਵੀ ਸਵਾਲ ਚੁੱਕੇ ਹਨ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦਾ ਕਹਿਣਾ ਹੈ ਕਿ ਹੁਣ ਤਾਂ ਕੈਪਟਨ ਨੂੰ ਵੀ ਕੁਰਸੀ ਛੱਡਣੀ ਪਵੇਗੀ ਕਿਉਂਕਿ ਪਟਿਆਲਾ ਤੋਂ ਉਨ੍ਹਾਂ ਦੀ ਪਤਨੀ ਵੀ ਹਾਰਨ ਵਾਲੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਆਪਣੇ ਬਿਆਨ 'ਤੇ ਕਾਇਮ ਰਹਿਣ ਕਿ ਜਿਸ ਹਲਕੇ ਤੋਂ ਵੋਟ ਘੱਟ ਹੋਵੇਗੀ, ਉਸ ਕੈਬਨਿਟ ਮੰਤਰੀ ਦੀ ਛੁੱਟੀ ਹੋਵੇਗੀ।
ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ਕੈਪਟਨ 'ਤੇ ਤੰਜ ਕੱਸਦਿਆਂ ਕਿਹਾ ਹੈ ਕਿ ਜੇਕਰ ਕੈਪਟਨ ਸਰਕਾਰ ਨੇ 2017 ਦੀਆਂ ਵਿਧਾਨ ਸਭਾ ਚੋਣਾਂ 'ਚ ਲੋਕਾਂ ਨਾਲ ਕੀਤੇ ਵਾਅਦੇ ਨਿਭਾਏ ਹੁੰਦੇ ਤਾਂ ਉਨ੍ਹਾਂ ਨੂੰ ਇਹ ਧਮਕੀ ਨਾ ਦੇਣੀ ਪੈਂਦੀ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਬੁਰੀ ਤਰ੍ਹਾਂ ਫਲਾਪ ਹੋਈ ਹੈ।
 

No Comment posted
Name*
Email(Will not be published)*
Website