Your Advertisement
ਅਮਰੀਕਾ ਦੀ ਤਾਲਿਬਾਨ ਨਾਲ ਬੇਹੱਦ ਚੰਗੀ ਗੱਲਬਾਤ ਜਾਰੀ : ਟਰੰਪ
ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਫਗਾਨਿਸਤਾਨ 'ਚ ਸ਼ਾਂਤੀ ਅਤੇ ਸਥਿਰਤਾ ਲਈ ਤਾਲਿਬਾਨ ਨਾਲ ਸ਼ਾਂਤੀ ਸਮਝੌਤੇ 'ਤੇ ਗੱਲਬਾਤ 'ਚ ਤਰੱਕੀ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਤਾਲਿਬਾਨ ਅਤੇ ਅਫਗਾਨ ਸਰਕਾਰ ਦੋਵਾਂ ਨਾਲ ਗੱਲਬਾਤ ਚੰਗੀ ਚੱਲ ਰਹੀ ਹੈ।
ਟਰੰਪ ਨੇ ਨਿਊਜਰਸੀ 'ਚ ਪੱਤਰਕਾਰਾਂ ਨੂੰ ਇਹ ਗੱਲ ਕਹੀ। ਅਮਰੀਕਾ ਨੂੰ ਤਾਲਿਬਾਨ ਨਾਲ ਸ਼ਾਂਤੀ ਸਮਝੌਤੇ ਦੀ ਉਮੀਦ ਹੈ, ਜਿਸ ਤੋਂ ਬਾਅਦ ਉਹ ਆਪਣੇ ਫੌਜੀਆਂ ਨੂੰ ਅਫਗਾਨਿਸਤਾਨ 'ਚੋਂ ਵਾਪਸ ਬੁਲਾਉਣਾ ਸ਼ੁਰੂ ਕਰ ਦੇਵੇਗਾ। ਅਮਰੀਕਾ ਅਫਗਾਨਿਸਤਾਨ 'ਚ ਆਪਣਾ ਦਖਲ ਬੰਦ ਕਰਨਾ ਚਾਹੁੰਦਾ ਹੈ, ਜਿਥੇ ਉਹ ਹੁਣ ਤੱਕ ਇਕ ਖਰਬ ਡਾਲਰ ਖਰਚ ਕਰ ਚੁੱਕਾ ਹੈ।
No Comment posted
Name*
Email(Will not be published)*
Website