Your Advertisement
ਕਾਨਪੁਰ ਕਤਲੇਆਮ: ਦਿੱਲੀ ਗੁਰਦੁਆਰਾ ਕਮੇਟੀ ਦਾਇਰ ਕਰੇਗੀ ਨਵੀਂ ਪਟੀਸ਼ਨ

ਨਵੀਂ ਦਿੱਲੀ-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 1984 ਦੇ ਕਾਨਪੁਰ ਸਿੱਖ ਕਤਲੇਆਮ ਦੇ ਮਾਮਲੇ ’ਚ ਸੁਪਰੀਮ ਕੋਰਟ ’ਚ ਨਵੀਂ ਅਰਜ਼ੀ ਦਾਇਰ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਰਾਹੀਂ ਇਨ੍ਹਾਂ ਕੇਸਾਂ ਦੀ ਮੁੜ ਪੜਤਾਲ ਲਈ ਗਠਿਤ ਕੀਤੀ ਗਈ ਐੱਸਆਈਟੀ ਵੱਲੋਂ ਛੇ ਮਹੀਨਿਆਂ ਵਿਚ ਕੀਤੇ ਕੰਮਕਾਜ ਦੀ ਪ੍ਰਗਤੀ ਰਿਪੋਰਟ ਮੰਗੀ ਜਾਵੇਗੀ। ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਤੇ ਕੁਲਦੀਪ ਸਿੰਘ ਭੋਗਲ ਨੇ ਦੱਸਿਆ ਕਿ ਇਹ ਅਰਜ਼ੀ ਸੋਮਵਾਰ ਨੂੰ ਦਾਖ਼ਲ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਉੱਤਰ ਪ੍ਰਦੇਸ਼ ਤੋਂ ਕੁਝ ਰਿਪੋਰਟਾਂ ਸਾਹਮਣੇ ਆਈਆਂ ਹਨ ਜਿਨ੍ਹਾਂ ਵਿਚ ਕਿਹਾ ਗਿਆ ਹੈ ਕਿ 1984 ਦੇ ਕਾਨਪੁਰ ਸਿੱਖ ਕਤਲੇਆਮ ਨਾਲ ਸਬੰਧਤ ਕਈ ਕੇਸਾਂ ਦੇ ਸਬੂਤ/ਕੇਸ ਰਿਕਾਰਡ ਜਾਣਬੁੱਝ ਕੇ ਨਸ਼ਟ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਛੇ ਮਹੀਨਿਆਂ ਦੌਰਾਨ ਪੁਲੀਸ ਨੇ ਐੱਸਆਈਟੀ ਵੱਲੋਂ ਰਿਕਾਰਡ ਮੰਗਣ ’ਤੇ ਬੜੇ ਹੈਰਾਨੀਜਨਕ ਢੰਗ ਨਾਲ ਜਵਾਬ ਦਿੱਤੇ ਹਨ। ਉਨ੍ਹਾਂ ਕਿਹਾ ਕਿ ਨਵੀਂ ਅਰਜ਼ੀ ਦਾਇਰ ਕਰ ਕੇ ਸੁਪਰੀਮ ਕੋਰਟ ਨੂੰ ਅਪੀਲ ਕੀਤੀ ਜਾਵੇਗੀ ਕਿ ਐੱਸਆਈਟੀ ਵੱਲੋਂ ਕੀਤੇ ਕੰਮ ਦਾ ਸਾਰਾ ਰਿਕਾਰਡ ਤਲਬ ਕੀਤਾ ਜਾਵੇ ਤੇ ਦੱਸਿਆ ਜਾਵੇ ਕਿ ਇਸ ਨੇ ਕਿੰਨੇ ਅਤੇ ਕਿਹੜੇ ਕੇਸ ਮੁੜ ਖੋਲ੍ਹੇ ਹਨ। ਸ੍ਰੀ ਸਿਰਸਾ ਨੇ ਕਿਹਾ ਕਿ ਦਿੱਲੀ ਕਮੇਟੀ 1984 ਦੇ ਸਿੱਖ ਕਤਲੇਆਮ ਦੇ ਪੀੜਤਾਂ ਲਈ ਨਿਆਂ ਦੀ ਕਾਨੂੰਨੀ ਲੜਾਈ ਲੜ ਰਹੀ ਹੈ ਤੇ ਇਸ ਗੱਲ ਨਾਲ ਕੋਈ ਫਰਕ ਨਹੀਂ ਪੈਂਦਾ ਕਿ ਕਿੱਥੇ ਕਿਸ ਪਾਰਟੀ ਦੀ ਸਰਕਾਰ ਹੈ।

No Comment posted
Name*
Email(Will not be published)*
Website