Your Advertisement
ਅਫਗਾਨਿਸਤਾਨ ਦੇ ਇਕ ਗੁਰਦੁਆਰਾ ਸਾਹਿਬ 'ਤੇ ਬੰਦੂਕਧਾਰੀਆਂ ਨੇ ਕੀਤਾ ਹਮਲਾ, ਚਾਰ ਮਾਰੇ ਗਏ

ਕਾਬੁਲ (ਰਾਈਟਰ ਬਿਓਰੋ) - ਇਕ ਘੱਟ ਗਿਣਤੀ ਸਿੱਖ ਸੰਸਦ ਮੈਂਬਰ ਨੇ ਦੱਸਿਆ ਕਿ ਬੰਦੂਕਧਾਰੀਆਂ ਦੇ ਇਕ ਸਮੂਹ ਨੇ ਬੁੱਧਵਾਰ ਨੂੰ ਅਫਗਾਨਿਸਤਾਨ ਦੀ ਰਾਜਧਾਨੀ ਦੇ ਪੁਰਾਣੇ ਸ਼ਹਿਰ ਦੇ ਮੱਧ ਵਿਚ ਇਕ ਗੁਰਦੁਆਰੇ 'ਤੇ ਹਮਲਾ ਕੀਤਾ ਅਤੇ ਘੱਟੋ-ਘੱਟ ਚਾਰ ਲੋਕਾਂ ਦੀ ਮੌਤ ਹੋ ਗਈ। ਇਸ ਗੁਰਦੁਆਰਾ ਸਾਹਿਬ ਨੂੰ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਹੈ ਅਤੇ ਇਹ ਸ਼ੋਰ ਬਜ਼ਾਰ ਅੰਦਰ ਹੈ।
ਅਫਗਾਨਿਸਤਾਨ ਵਿਚ ਸਿੱਖ ਭਾਈਚਾਰਾ ਇਕ ਘੱਟਗਿਣਤੀ ਵਰਗ ਹੈ। ਅਫਗਾਨਿਸਤਾਨ ਦੇ ਗ੍ਰਹਿ ਮੰਤਰਾਲੇ ਨੇ ਕਿਹਾ ਕਿ ਪੁਲਿਸ ਗੁਰਦੁਆਰਾ ਸਾਹਿਬ ਵਿਖੇ ਮੌਜੂਦ ਸੀ, ਪਰ ਗੋਲੀਬਾਰੀ ਅਜੇ ਵੀ ਜਾਰੀ ਹੈ। ਸੰਸਦ ਮੈਂਬਰ ਨਰਿੰਦਰਾ ਸਿੰਘ ਖਾਲਸਾ ਨੇ ਕਿਹਾ ਕਿ ਜਦੋਂ ਸਵੇਰੇ 7 ਕੁ ਵਜੇ ਹਮਲਾ ਹੋਇਆ ਤਾਂ ਉਹ ਗੁਰਦੁਆਰੇ ਦੇ ਨਜ਼ਦੀਕ ਸੀ ਅਤੇ ਉਹ ਭੱਜਿਆ ਅਤੇ ਆਪਣਾ ਬਚਾਅ ਕੀਤਾ। ਉਸਨੇ ਕਿਹਾ ਕਿ ਘੱਟੋ ਘੱਟ ਚਾਰ ਲੋਕ ਮਾਰੇ ਗਏ ਹਨ। ਅਜੇ ਤੱਕ ਕਿਸੇ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਇਸ ਮਹੀਨੇ ਦੇ ਸ਼ੁਰੂ ਵਿਚ ਇਸਲਾਮਿਕ ਸਟੇਟ ਨਾਲ ਸਬੰਧਤ ਇਕ ਸੰਗਠਨ ਨੇ ਰਾਜਧਾਨੀ ਕਾਬੁਲ ਵਿਚ ਘੱਟ ਗਿਣਤੀ ਸ਼ੀਆ ਮੁਸਲਮਾਨਾਂ ਦੇ ਇਕੱਠ ਤੇ ਹਮਲਾ ਕੀਤਾ ਸੀ, ਜਿਸ ਵਿਚ 32 ਲੋਕਾਂ ਦੀ ਮੌਤ ਹੋ ਗਈ ਸੀ।
ਰੂੜ੍ਹੀਵਾਦੀ ਮੁਸਲਿਮ ਦੇਸ਼ ਵਿਚ ਸਿੱਖਾਂ ਨੇ ਵਿਆਪਕ ਵਿਤਕਰੇ ਦਾ ਸਾਹਮਣਾ ਕੀਤਾ ਹੈ ਅਤੇ ਇਸਲਾਮਿਕ ਅੱਤਵਾਦੀਆਂ ਦੁਆਰਾ ਵੀ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ।
ਹਾਲ ਹੀ ਦੇ ਸਾਲਾਂ ਵਿਚ, ਵੱਡੀ ਗਿਣਤੀ ਵਿਚ ਸਿੱਖ ਅਤੇ ਹਿੰਦੂ ਭਾਰਤ ਵਿਚ ਪਨਾਹ ਦੀ ਮੰਗ ਕਰ ਰਹੇ ਹਨ, ਜਿਸ ਵਿਚ ਹਿੰਦੂ ਬਹੁਗਿਣਤੀ ਅਤੇ ਇਕ ਵੱਡੀ ਸਿੱਖ ਆਬਾਦੀ ਹੈ।
ਮਨਜਿੰਦਰ ਸਿੰਘ ਸਿਰਸਾ ਵਲੋਂ ਹਮਲੇ ਦੀ ਨਿਖੇਧੀ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਅਫਗਾਨਿਸਤਾਨ ਦੇ ਇਸ ਗੁਰਦੁਆਰਾ ਸਾਹਿਬ 'ਤੇ ਹੋਏ ਹਮਲੇ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਇਹ ਇਨਸਾਨੀਅਤ ਦਾ ਘਾਣ ਕਰਨ ਵਾਲੀ ਕਾਰਵਾਈ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਵਿਚ ਸਿੱਖ ਸੰਗਤਾਂ ਵਲੋਂ ਕਰੋਨਾਵਾਇਰਸ ਦੀ ਮਹਾਂਮਾਰੀ ਦੇ ਖਾਤਮੇ ਲਈ ਸਰਬੱਤ ਦੇ ਭਲੇ ਦੀ ਅਰਦਾਸ ਕਰਨ ਲਈ ਸਮਾਮਗ ਕੀਤਾ ਜਾ ਰਿਹਾ ਸੀ ਪਰ ਇੱਥੇ ਹਮਲਾ ਹੋ ਗਿਆ ਅਤੇ ਇਕ ਆਤਮਘਾਤੀ ਹਮਲਾਵਰ ਅੰਦਰ ਵੜ੍ਹ ਗਿਆ। ਜਿਸ ਕਾਰਨ ਇਹ ਭਾਣਾ ਵਾਪਰਿਆ ਪਰ ਅਜੇ ਵੀ ਗੋਲੀਬਾਰੀ ਜਾਰੀ ਹੈ। ਸ. ਸਿਰਸਾ ਨੇ ਕਿਹਾ ਉਹਨਾਂ ਕਾਬੁਲ ਸਥਿਤ ਭਾਰਤੀ ਦੂਤਘਰ ਅਤੇ ਉੱਥੋਂ ਦੇ ਪ੍ਰਧਾਨ ਮੰਤਰੀ ਨਾਲ ਵੀ ਗੱਲਬਾਤ ਕੀਤੀ ਹੈ ਅਤੇ ਆਪਣਾ ਰੋਸ ਜਤਾਇਆ ਹੈ।

No Comment posted
Name*
Email(Will not be published)*
Website