ਅਕਾਲੀ ਦਲ ਵੱਲੋਂ ਮਲੂਕਾ ਦੀ ਹਲਕਾ ਇੰਚਾਰਜ ਵਜੋਂ ਛੁੱਟੀ

ਅਕਾਲੀ ਦਲ ਵੱਲੋਂ ਮਲੂਕਾ ਦੀ ਹਲਕਾ ਇੰਚਾਰਜ ਵਜੋਂ ਛੁੱਟੀ

ਲੰਬੀ- ਪੰਜਾਬ ਦੀ ਆਈਏਐੱਸ ਅਧਿਕਾਰੀ ਪਰਮਪਾਲ ਕੌਰ ਮਲੂਕਾ ਅਤੇ ਉਸ ਦੇ ਪਤੀ ਗੁਰਪ੍ਰੀਤ ਸਿੰਘ ਮਲੂਕਾ ਵੱਲੋਂ ਭਾਜਪਾ ਵਿੱਚ ਸ਼ਾਮਲ ਹੋਣ ਮਗਰੋਂ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਸਿਰ ਜਥੇਬੰਦਕ ਠੀਕਰਾ ਫੁੱਟ ਸਕਦਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਨੂੰ ਮੌੜ ਹਲਕੇ ਦਾ ਇੰਚਾਰਜ ਥਾਪ ਦਿੱਤਾ ਹੈ। ਸਿਕੰਦਰ ਸਿੰਘ ਮਲੂਕਾ ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਹਨ ਅਤੇ ਹੁਣ ਤੱਕ ਮੌੜ ਹਲਕੇ ਦੇ ਇੰਚਾਰਜ ਸਨ। ਪਿੰਡ ਬਾਦਲ ਵਿਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ’ਚ ਅੱਜ ਜਨਮੇਜਾ ਸਿੰਘ ਸੇਖੋਂ ਨੂੰ ਮੌੜ ਹਲਕੇ ਦਾ ਇੰਚਾਰਜ ਲਾਇਆ ਗਿਆ। ਦੂਜੇ ਪਾਸੇ ਬੀਬੀ ਮਲੂਕਾ ਨੂੰ ਬਠਿੰਡਾ ਲੋਕ ਸਭਾ ਹਲਕੇ ਤੋਂ ਭਾਜਪਾ ਦੀ ਟਿਕਟ ਮਿਲਣਾ ਲਗਪਗ ਤੈਅ ਹੈ।