ਐੱਫਬੀਆਈ ਦੇ ਡਾਇਰੈਕਟਰ ਦਾ ਭਾਰਤ ਦੌਰਾ ਅੱਜ ਤੋਂ, ਸਿੱਖ ਵੱਖਵਾਦੀ ਦੀ ਹੱਤਿਆ ਦੀ ਸਾਜ਼ਿਸ਼ ਵਿਚਾਰੇ ਜਾਣ ਦੀ ਸੰਭਾਵਨਾ

ਐੱਫਬੀਆਈ ਦੇ ਡਾਇਰੈਕਟਰ ਦਾ ਭਾਰਤ ਦੌਰਾ ਅੱਜ ਤੋਂ, ਸਿੱਖ ਵੱਖਵਾਦੀ ਦੀ ਹੱਤਿਆ ਦੀ ਸਾਜ਼ਿਸ਼ ਵਿਚਾਰੇ ਜਾਣ ਦੀ ਸੰਭਾਵਨਾ

ਨਵੀਂ ਦਿੱਲੀ-ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (ਐੱਫਬੀਆਈ) ਦੇ ਡਾਇਰੈਕਟਰ ਕ੍ਰਿਸਟੋਫਰ ਰੇਅ ਅੱਜ ਦੋ ਦਿਨਾਂ ਦੌਰੇ ’ਤੇ ਭਾਰਤ ਆਉਣਗੇ। ਵਿਦੇਸ਼ ਮੰਤਰਾਲੇ ਨੇ ਪਹਿਲਾਂ ਕਿਹਾ ਸੀ ਕਿ ਇਹ ਦੌਰਾ ਸੁਰੱਖਿਆ ਅਤੇ ਅਤਿਵਾਦ ’ਤੇ ਕੇਂਦਰਤ ਹੋਵੇਗਾ। ਦੋਵਾਂ ਮੁਲਕਾਂ ਦੇ ਅਧਿਕਾਰੀਆਂ ਵਿਚਾਲੇ ਅਮਰੀਕੀ ਵੱਖਵਾਦੀ ਨਾਗਰਿਕ ਗੁਰਪਤਵੰਤ ਸਿੰਘ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਦਾ ਮਾਮਲਾ ਵੀ ਚੁੱਕਣ ਦੀ ਸੰਭਾਵਨਾ ਹੈ। ਅਮਰੀਕੀ ਪ੍ਰਸ਼ਾਸਨ ਨੇ ਭਾਰਤੀ ਨਾਗਰਿਕ ਅਤੇ ਭਾਰਤੀ ਏਜੰਸੀ ਦੇ ਅਧਿਕਾਰੀ ‘ਤੇ ਦੋਸ਼ ਹੱਤਿਆ ਦੀ ਸਾਜ਼ਿਸ਼ ਦੇ ਦੋਸ ਲਗਾਏ ਹਨ। ਐੱਫਬੀਆਈ ਦੇ ਡਾਇਰੈਕਟਰ ਵੱਲੋਂ ਕੌਮੀ ਜਾਂਚ ਏਜੰਸੀ (ਐੱਨਆਈਏ) ਤੇ ਸੀਬੀਆਈ ਦੇ ਅਧਿਕਾਰੀਆਂ ਨਾਲ ਵੀ ਮੁਲਾਕਾਤ ਦੀ ਉਮੀਦ ਹੈ।