ਦਿੱਲੀ ’ਚ ਮੌਸਮ ਦੀ ਸਭ ਤੋਂ ਠੰਢੀ ਸਵੇਰ ਤੇ ਹਵਾ ਬਹੁਤ ਖ਼ਰਾਬ ਸ਼੍ਰੇਣੀ ’ਚ

ਦਿੱਲੀ ’ਚ ਮੌਸਮ ਦੀ ਸਭ ਤੋਂ ਠੰਢੀ ਸਵੇਰ ਤੇ ਹਵਾ ਬਹੁਤ ਖ਼ਰਾਬ ਸ਼੍ਰੇਣੀ ’ਚ

ਨਵੀਂ ਦਿੱਲੀ-ਕੌਮੀ ਰਾਜਧਾਨੀ ਵਿਚ ਅੱਜ ਮੌਸਮ ਦੀ ਸਭ ਤੋਂ ਠੰਢੀ ਸਵੇਰ ਰਹੀ। ਭਾਰਤੀ ਮੌਸਮ ਵਿਭਾਗ ਅਨੁਸਾਰ ਘੱਟੋ-ਘੱਟ ਪਾਰਾ 6.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਸੀਜ਼ਨ ਦੇ ਔਸਤ ਤਾਪਮਾਨ ਤੋਂ ਤਿੰਨ ਡਿਗਰੀ ਸੈਲਸੀਅਸ ਘੱਟ ਹੈ। ਰਾਸ਼ਟਰੀ ਰਾਜਧਾਨੀ ‘ਚ ਦਿੱਲੀ ਦਾ ਹਵਾ ਗੁਣਵੱਤਾ ਸੂਚਕ ਅੰਕ (ਏਕਿਊਆਈ) ਸਵੇਰੇ 10.05 ਵਜੇ 318 ‘ਤੇ ਰਿਹਾ, ਜੋ ‘ਬਹੁਤ ਖਰਾਬ’ ਸ਼੍ਰੇਣੀ ‘ਚ ਹੈ।