ਜ਼ਹਿਰੀਲੀ ਸ਼ਰਾਬ ਪੀਣ ਕਾਰਨ ਪੰਜ ਮਜ਼ਦੂਰਾਂ ਦੀ ਮੌਤ

ਜ਼ਹਿਰੀਲੀ ਸ਼ਰਾਬ ਪੀਣ ਕਾਰਨ ਪੰਜ ਮਜ਼ਦੂਰਾਂ ਦੀ ਮੌਤ

ਦਿੜ੍ਹਬਾ ਮੰਡੀ/ਸੰਗਰੂਰ- ਦਿੜ੍ਹਬਾ ਨੇੜਲੇ ਪਿੰਡ ਗੁੱਜਰਾਂ ’ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਲੰਘੀ ਰਾਤ ਪੰਜ ਮਜ਼ਦੂਰਾਂ ਦੀ ਮੌਤ ਹੋ ਗਈ ਹੈ ਜਦਕਿ 11 ਵਿਅਕਤੀਆਂ ਨੂੰ ਸੰਗਰੂਰ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਸੀ ਜਿਨ੍ਹਾਂ ’ਚੋਂ 4 ਜਣਿਆਂ ਨੂੰ ਪਟਿਆਲਾ ਰੈਫ਼ਰ ਕਰ ਦਿੱਤਾ ਗਿਆ ਹੈ। ਪੁਲੀਸ ਨੇ ਇਸ ਮਾਮਲੇ ’ਚ ਕੇਸ ਦਰਜ ਕਰਕੇ ਤਿੰਨ ਜਣਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਸਾਰੇ ਵਿਅਕਤੀ ਪਿੰਡ ਗੁੱਜਰਾਂ ਤੇ ਮਜ਼ਦੂਰ ਪਰਿਵਾਰਾਂ ਨਾਲ ਸਬੰਧਤ ਸਨ।ਮ੍ਰਿਤਕਾਂ ਦੀ ਪਛਾਣ ਭੋਲਾ ਸਿੰਘ ਪੁੱਤਰ ਬਸੰਤ ਸਿੰਘ, ਨਿਰਮਲ ਸਿੰਘ ਤੇ ਪ੍ਰਗਟ ਸਿੰਘ ਦੋਵੇਂ ਪੁੱਤਰ ਜੋਰਾ ਸਿੰਘ, ਜਗਜੀਤ ਸਿੰਘ ਪੁੱਤਰ ਜੋਗਾ ਸਿੰਘ ਅਤੇ ਲਾਡੀ ਸਿੰਘ ਪੁੱਤਰ ਜਗਰੂਪ ਸਿੰਘ ਵਜੋਂ ਹੋਈ ਹੈ।