ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਜਗਰਾਉਂ-ਨੇੜਲੇ ਪਿੰਡ ਢੋਲਣ ’ਚ ਅੱਜ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸਵੇਰ ਸਮੇਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋਇਆ। ਪਿੰਡ ’ਚ ਵੱਖ-ਵੱਖ ਪੜਾਅ ਤੋਂ ਹੁੰਦਾ ਹੋਇਆ ਸ਼ਾਮ ਸਮੇਂ ਗੁਰਦੁਆਰੇ ਜਾ ਕੇ ਨਗਰ ਕੀਰਤਨ ਦੀ ਸਮਾਪਤੀ ਹੋਈ। ਪਿੰਡ ’ਚ ਹਰੇਕ ਪੜਾਅ ’ਤੇ ਨਗਰ ਕੀਰਤਨ ਦਾ ਸੰਗਤਾਂ ਨੇ ਭਰਵਾਂ ਸਵਾਗਤ ਕੀਤਾ। ਇਸ ਮੌਕੇ ਰਾਗੀ ਅਤੇ ਢਾਡੀ ਜਥਿਆਂ ਨੇ ਗੁਰ ਇਤਿਹਾਸ ਤੋਂ ਜਾਣੂ ਕਰਵਾਇਆ। ਇਨ੍ਹਾਂ ’ਚ ਭਾਈ ਟਹਿਲ ਸਿੰਘ ਦਾ ਢਾਡੀ ਜਥਾ ਵੀ ਸ਼ਾਮਲ ਸੀ। ਨਗਰ ਕੀਰਤਨ ’ਚ ਸ਼ਿੰਗਾਰਾ ਸਿੰਘ, ਸੁਖਦਰਸ਼ਨ ਸਿੰਘ, ਬਖਸ਼ੀਸ਼ ਸਿੰਘ, ਦੀਪ ਢੋਲਣ, ਅਮਰ ਸਿੰਘ, ਕਰਮ ਸਿੰਘ, ਜਸਵੰਤ ਕੌਰ, ਪਰਮਜੀਤ ਕੌਰ ਆਦਿ ਸ਼ਾਮਲ ਸਨ।