ਆਬਕਾਰੀ ਨੀਤੀ ਕੇਸ: ਕੇਜਰੀਵਾਲ ਨੂੰ ਜੇਲ੍ਹ ਭੇਜਿਆ

ਆਬਕਾਰੀ ਨੀਤੀ ਕੇਸ: ਕੇਜਰੀਵਾਲ ਨੂੰ ਜੇਲ੍ਹ ਭੇਜਿਆ


ਨਵੀਂ ਦਿੱਲੀ- ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਈਡੀ ਦਾ ਰਿਮਾਂਡ ਖ਼ਤਮ ਹੋਣ ਮਗਰੋਂ ਅੱਜ ਦੁਬਾਰਾ ਰਾਊਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੋਂ ਉਨ੍ਹਾਂ ਨੂੰ 15 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਤਿਹਾੜ ਜੇਲ੍ਹ ਭੇਜ ਦਿੱਤਾ ਗਿਆ। ਮੁੱਖ ਮੰਤਰੀ ਨੇ ਅਦਾਲਤ ਤੋਂ ਜੇਲ੍ਹ ਅੰਦਰ ਤਿੰਨ ਕਿਤਾਬਾਂ ਪੜ੍ਹਨ ਦੀ ਇਜਾਜ਼ਤ ਮੰਗੀ ਹੈ। ਇਸ ਤੋਂ ਪਹਿਲਾਂ 28 ਮਾਰਚ ਨੂੰ ਅਦਾਲਤ ਨੇ ਕੇਜਰੀਵਾਲ ਦੀ ਈਡੀ ਹਿਰਾਸਤ 1 ਅਪਰੈਲ ਤੱਕ ਵਧਾ ਦਿੱਤੀ ਸੀ। ਅਦਾਲਤ ’ਚ ਪੇਸ਼ੀ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ, ‘ਮੋਦੀ ਜੀ ਜੋ ਕਰ ਰਹੇ ਹਨ, ਉਹ ਦੇਸ਼ ਲਈ ਚੰਗਾ ਨਹੀਂ ਹੈ।’ ਅਦਾਲਤ ਨੇ ਕੇਜਰੀਵਾਲ ਨੂੰ ਆਪਣੀ ਪਤਨੀ ਸੁਨੀਤਾ ਕੇਜਰੀਵਾਲ ਨੂੰ ਕੋਰਟ ਰੂਮ ਵਿੱਚ ਮਿਲਣ ਦੀ ਇਜਾਜ਼ਤ ਦਿੱਤੀ।