ਮਨਪ੍ਰੀਤ ਬਾਦਲ ਤੇ ਭਰਤਇੰਦਰ ਚਹਿਲ ਨੂੰ ਭਗੌੜਾ ਕਰਾਰ ਦੇਣ ਦਾ ਅਮਲ ਸ਼ੁਰੂ

ਚੰਡੀਗੜ੍ਹ-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਦੇ ਸਾਬਕਾ ਵਿੱਤ ਮੰਤਰੀ ਤੇ ਮੌਜੂਦਾ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਅਤੇ ਸਾਬਕਾ ਮੁੱਖ ਮੰਤਰੀ ਦੇ ਸਲਾਹਕਾਰ ਭਰਇੰਦਰ ਸਿੰਘ ਚਾਹਲ ਨੂੰ ਭਗੌੜਾ ਕਰਾਰ ਦੇਣ ਲਈ ਅਮਲ ਸ਼ੁਰੂ ਕਰ ਦਿੱਤਾ ਹੈ। ਵਿਜੀਲੈਂਸ ਦੇ ਸੀਨੀਅਰ ਅਧਿਕਾਰੀ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਅਦਾਲਤ ਤੋਂ ਵਾਰੰਟ ਹਾਸਲ ਕਰਕੇ ਗ੍ਰਿਫਤਾਰੀ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਵਾਰੰਟਾਂ ਦੇ ਨਾਲ ਹੀ ਵਿਜੀਲੈਂਸ ਵੱਲੋਂ ਬਾਦਲ ਅਤੇ ਚਹਿਲ ਨੂੰ ਅਦਾਲਤ ਵੱਲੋਂ ਭਗੌੜਾ ਕਰਾਰ ਦੇਣ ਦੇ ਦਸਤਾਵੇਜ਼ ਵੀ ਤਿਆਰ ਕੀਤੇ ਜਾ ਰਹੇ ਹਨ। ਅਧਿਕਾਰੀ ਨੇ ਦੱਸਿਆ ਕਿ ਉਕਤ ਦੋਹਾਂ ਆਗੂਆਂ ਦੀ ਗ੍ਰਿਫਤਾਰੀ ਲਈ ਵਿਜੀਲੈਂਸ ਵੱਲੋਂ ਟੀਮਾਂ ਦਾ ਗਠਨ ਕੀਤਾ ਗਿਆ ਹੈ। ਬਿਊਰੋ ਦੀਆਂ ਟੀਮਾਂ ਪੰਜਾਬ ਸਮੇਤ ਗੁਆਂਢੀ ਸੂਬਿਆਂ ਵਿੱਚ ਵੀ ਇਨ੍ਹਾਂ ਦੀ ਭਾਲ ਕਰ ਰਹੀਆਂ ਹਨ। ਵਿਜੀਲੈਂਸ ਵੱਲੋਂ ਭਰਤਇੰਦਰ ਸਿੰਘ ਚਾਹਲ ਖਿਲਾਫ਼ ਅਗਸਤ ਮਹੀਨੇ ਵਿੱਚ ਸਰੋਤਾਂ ਤੋਂ ਵੱਧ ਆਮਦਨ ਤੇ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਗਿਆ ਸੀ ਜਦੋਂ ਕਿ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਖਿਲਾਫ ਪਿਛਲੇ ਮਹੀਨੇ ਦੌਰਾਨ ਬਠਿੰਡਾ ਵਿੱਚ ਪਲਾਟ ਖਰੀਦਣ ਦੇ ਮਾਮਲੇ ਵਿੱਚ ਸਰਕਾਰ ਨੂੰ ਲੱਖਾਂ ਰੁਪਏ ਦਾ ਚੂਨਾ ਲਾਉਣ ਦੇ ਦੋਸ਼ਾਂ ਤਹਿਤ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਸੀ। ਵਿਜੀਲੈਂਸ ਵੱਲੋਂ ਮਾਮਲਾ ਦਰਜ ਕੀਤੇ ਜਾਣ ਤੋਂ ਬਾਅਦ ਚਾਹਲ ਲਗਾਤਾਰ ਰੂਪੋਸ਼ ਹੈ ਤੇ ਮਾਮਲਾ ਦਰਜ ਹੋਣ ਤੋਂ ਬਾਅਦ ਵਿਜੀਲੈਂਸ ਦੇ ਅਧਿਕਾਰੀ ਸਾਬਕਾ ਵਿੱਤ ਮੰਤਰੀ ਨੂੰ ਲੱਭਣ ਵਿੱਚ ਵੀ ਕਾਮਯਾਬ ਨਾ ਹੋ ਸਕੇ। ਵਿਜੀਲੈਂਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਦੋਵੇਂ ਆਗੂ ਹਾਲ ਦੀ ਘੜੀ ਭਾਰਤ ਵਿੱਚ ਹੀ  ਹਨ ਤੇ ਦੋਹਾਂ ਦੇ ਵਿਦੇਸ਼ ਜਾਣ ਦੀਆਂ ਸੰਭਾਵਨਾਵਾਂ ਖਤਮ ਹੋ ਗਈਆਂ ਹਨ ਕਿਉਂਕਿ ਫੌਜਦਾਰੀ ਮਾਮਲਿਆਂ ਦੇ ਅਧਾਰ ’ਤੇ ਵਿਜੀਲੈਂਸ ਨੇ ਲੁੱਕ ਆਊਟ ਸਰਕੁਲਰ (ਐਲਓਸੀ) ਜਾਰੀ ਕਰਵਾ ਦਿੱਤਾ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਦੂਜੀ ਵਾਰੀ ਵਿਜੀਲੈਂਸ ਦੇ ਨਿਸ਼ਾਨੇ ’ਤੇ ਆਏ ਹਨ ਜਦੋਂ ਕਿ ਮਨਪ੍ਰੀਤ ਬਾਦਲ ਨੂੰ ਪਹਿਲੀ ਵਾਰੀ ਵਿਜੀਲੈਂਸ ਨੇ ਘੇਰਿਆ ਹੈ। ਸੂਤਰਾਂ ਦਾ ਦੱਸਣਾ ਹੈ ਕਿ ਵਿਜੀਲੈਂਸ ਨੇ ਚਾਹਲ ਅਤੇ ਮਨਪ੍ਰੀਤ ਬਾਦਲ ਦੇ ਕਰੀਬੀਆਂ ਨੂੰ ਆਤਮ ਸਮਰਪਣ ਕਰਵਾਉਣ ਦਾ ਸੁਨੇਹਾ ਦਿੱਤਾ ਸੀ। ਇਸ ਤੋਂ ਬਾਅਦ ਹੀ ਛਾਪੇ ਮਾਰੇ ਗਏ ਸਨ। ਵਿਜੀਲੈਂਸ ਹੁਣ ਤੱਕ ਦੋਹਾਂ ਦੀ ਤਲਾਸ਼ ਵਿੱਚ ਪੰਜਾਬ, ਦਿੱਲੀ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਉਤਰਾਖੰਡ ਵਿੱਚ ਕਈ ਸ਼ੱਕੀ ਥਾਵਾਂ ’ਤੇ ਛਾਪੇ ਮਾਰ ਚੁੱਕੀ ਹੈ। ਅਕਾਲੀ-ਭਾਜਪਾ ਸਰਕਾਰ (2007 ਤੋਂ 2012) ਦੇ ਕਾਰਜਕਾਲ ਦੌਰਾਨ ਵਿਜੀਲੈਂਸ ਨੇ ਪਟਿਆਲਾ ਵਿੱਚ ਹੀ ਚਹਿਲ ਅਤੇ ਪਰਿਵਾਰਕ ਮੈਂਬਰਾਂ ਖਿਲਾਫ਼ ਸਰੋਤਾਂ ਤੋਂ ਵੱਧ ਆਮਦਨ ਦਾ ਮਾਮਲਾ ਦਰਜ ਕੀਤਾ ਸੀ। ਇਸ ਮਾਮਲੇ ਵਿੱਚ ਅਦਾਲਤ ਨੇ ਚਾਹਲ ਨੂੰ ਬਰੀ ਕਰ ਦਿੱਤਾ ਸੀ। ਵਿਜੀਲੈਂਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁੱਢਲੀ ਤਫ਼ਤੀਸ਼ ਦੌਰਾਨ ਭਰਤਇੰਦਰ ਚਾਹਲ ਅਤੇ ਪਰਿਵਾਰਕ ਮੈਂਬਰਾਂ ਦਾ 40 ਕਰੋੜ ਰੁਪਏ ਜਾਇਦਾਦ ਦਾ ਖੁਲਾਸਾ ਹੋਇਆ ਹੈ। ਭਰਤਇੰਦਰ ਸਿੰਘ ਚਾਹਲ ਖਿਲਾਫ਼ ਭ੍ਰਿਸ਼ਟਾਚਾਰ ਵਿਰੋਧੀ ਐਕਟ ਦੀਆਂ ਧਾਰਾਵਾਂ 13(1)ਬੀ, 13(2) ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਵਿਜੀਲੈਂਸ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਮਾਰਚ 2017 ਤੋਂ ਸਤੰਬਰ 2021 ਤੱਕ ਸਾਬਕਾ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੀ ਆਮਦਨ 7,85,16,905 ਰੁਪਏ ਸੀ ਜਦੋਂਕਿ 31,79,89,011 ਰੁਪਏ ਖਰਚ ਕੀਤੇ ਗਏ, ਜੋ ਕਿ ਜ਼ਾਹਰਾ ਤੌਰ ’ਤੇ ਆਮਦਨ ਦੇ ਸਰੋਤਾਂ ਤੋਂ ਲਗਪਗ 305 ਫ਼ੀਸਦ ਵੱਧ ਹਨ। ਵਿਜੀਲੈਂਸ ਦੀ ਪੜਤਾਲ ਮੁਤਾਬਕ ਚਾਹਲ ਨੇ ਆਪਣੇ ਅਤੇ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਂ ’ਤੇ ਕਈ ਜਾਇਦਾਦਾਂ ਬਣਾਈਆਂ। ਚਾਹਲ ਨੂੰ ਕੈਪਟਨ ਅਮਰਿੰਦਰ ਸਿੰਘ ਦੇ ਅਤਿ ਕਰੀਬੀਆਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ।