ਅਦਾਲਤ ਨੇ ਕੇਜਰੀਵਾਲ ਨੂੰ ਛੇ ਦਿਨਾ ਰਿਮਾਂਡ ’ਤੇ ਭੇਜਿਆ

ਅਦਾਲਤ ਨੇ ਕੇਜਰੀਵਾਲ ਨੂੰ ਛੇ ਦਿਨਾ ਰਿਮਾਂਡ ’ਤੇ ਭੇਜਿਆ


ਨਵੀਂ ਦਿੱਲੀ-ਵਿਸ਼ੇਸ਼ ਪੀਐੱਮਐੱਲਏ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 28 ਮਾਰਚ ਤੱਕ ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਹਿਰਾਸਤ ਵਿਚ ਭੇਜ ਦਿੱਤਾ ਹੈ। ‘ਆਪ’ ਦੇ ਕੌਮੀ ਕਨਵੀਨਰ ਕੇਜਰੀਵਾਲ ਨੂੰ ਦਿੱਲੀ ਸ਼ਰਾਬ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਕੇਸ ਵਿਚ ਵੀਰਵਾਰ ਰਾਤ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਰਾਊਜ਼ ਐਵੇਨਿਊ ਕੋਰਟ ਦੀ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਕਿਹਾ ਕਿ ਕੇਜਰੀਵਾਲ ਨੂੰ 28 ਮਾਰਚ ਨੂੰ ਬਾਅਦ ਦੁਪਹਿਰ 2 ਵਜੇ ਕੋਰਟ ਵਿਚ ਪੇਸ਼ ਕੀਤਾ ਜਾਵੇ।