ਭਾਜਪਾ ਕੇਂਦਰੀ ਚੋਣ ਕਮੇਟੀ ਵੱਲੋਂ ਮੱਧ ਪ੍ਰਦੇਸ਼ ਤੇ ਛੱਤੀਸਗੜ੍ਹ ’ਚ ਚੋਣ ਤਿਆਰੀਆਂ ਦਾ ਜਾਇਜ਼ਾ

ਭਾਜਪਾ ਕੇਂਦਰੀ ਚੋਣ ਕਮੇਟੀ ਵੱਲੋਂ ਮੱਧ ਪ੍ਰਦੇਸ਼ ਤੇ ਛੱਤੀਸਗੜ੍ਹ ’ਚ ਚੋਣ ਤਿਆਰੀਆਂ ਦਾ ਜਾਇਜ਼ਾ

ਨਵੀਂ ਦਿੱਲੀ - ਭਾਜਪਾ ਦੀ ਕੇਂਦਰੀ ਚੋਣ ਕਮੇਟੀ (ਸੀਈਸੀ) ਨੇ ਮੱਧ ਪ੍ਰਦੇਸ਼ ਤੇ ਛੱਤੀਸਗੜ੍ਹ ’ਚ ਚੋਣ ਤਿਆਰੀਆਂ ਦਾ ਜਾਇਜ਼ਾ ਲਿਆ। ਮੀਟਿੰਗ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੇ.ਪੀ.ਨੱਢਾ, ਰਾਜਨਾਥ ਸਿੰਘ, ਅਮਿਤ ਸ਼ਾਹ ਤੇ ਹੋਰ ਆਗੂ ਵੀ ਸ਼ਾਮਲ ਹੋਏ। ਸੂਤਰਾਂ ਨੇ ਕਿਹਾ ਕਿ ਸੀਈਸੀ ਮੈਂਬਰਾਂ ਨੇ ਸੂਬਾਈ ਲੀਡਰਸ਼ਿਪ ਦੀ ਫੀਡਬੈਕ ਦੇ ਅਧਾਰ ’ਤੇ ਅਗਾਮੀ ਅਸੈਂਬਲੀ ਚੋਣਾਂ ਨੂੰ ਲੈ ਕੇ ਤਿਆਰੀਆਂ ’ਤੇ ਨਜ਼ਰਸਾਨੀ ਕੀਤੀ। ਸੀਈਸੀ ਆਮ ਕਰਕੇ ਚੋਣ ਤਰੀਕਾਂ ਦੇ ਐਲਾਨ ਮਗਰੋਂ ਮੀਟਿੰਗ ਕਰਦੀ ਹੈ, ਪਰ ਇੰਨੀ ਪਹਿਲਾਂ ਮੀਟਿੰਗ ਸੱਦਣ ਤੋੋਂ ਇਕ ਗੱਲ ਤਾਂ ਸਾਫ਼ ਹੈ ਕਿ ਭਾਜਪਾ ਲਈ ਦੋਵੇਂ ਸੂੂਬੇ ਅਹਿਮ ਹਨ। ਵਿਚਾਰ ਚਰਚਾ ’ਚ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਰਮਨ ਸਿੰਘ ਵੀ ਸ਼ਾਮਲ ਹੋਏ। ਛੱਤੀਸਗੜ੍ਹ, ਮੱਧ ਪ੍ਰਦੇਸ਼, ਰਾਜਸਥਾਨ, ਤਿਲੰਗਾਨਾ ਤੇ ਮਿਜ਼ੋਰਮ ਵਿਚ ਨਵੰਬਰ-ਦਸੰਬਰ ਦੌਰਾਨ ਚੋਣਾਂ ਹੋਣ ਦੀ ਸੰਭਾਵਨਾ ਹੈ।