ਦਸਵੀਂ ’ਚ ਕੁੜੀਆਂ ਨੇ ਬਾਜ਼ੀ ਮਾਰੀ

ਦਸਵੀਂ ’ਚ ਕੁੜੀਆਂ ਨੇ ਬਾਜ਼ੀ ਮਾਰੀ

ਐੱਸ.ਏ.ਐੱਸ. ਨਗਰ (ਮੁਹਾਲੀ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮਾਰਚ ਵਿੱਚ ਲਈ ਦਸਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ ਅੱਜ ਐਲਾਨਿਆ ਗਿਆ। ਇਸ ਵਾਰ ਵੀ ਕੁੜੀਆਂ ਨੇ ਬਾਜ਼ੀ ਮਾਰ ਕੇ ਮੁੰਡਿਆਂ ਨੂੰ ਪਛਾੜ ਦਿੱਤਾ ਹੈ। ਪਹਿਲੀਆਂ ਤਿੰਨ ਪੁਜ਼ੀਸ਼ਨਾਂ ਲੜਕੀਆਂ ਨੇ ਹਾਸਲ ਕੀਤੀਆਂ ਹਨ। ਵਾਈਸ ਚੇਅਰਮੈਨ ਡਾ. ਪ੍ਰੇਮ ਕੁਮਾਰ ਵੱਲੋਂ ਜਾਰੀ 316 ਵਿਦਿਆਰਥੀਆਂ ਦੀ ਮੈਰਿਟ ਸੂਚੀ ਮੁਤਾਬਕ ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਸ਼ਿਮਲਾਪੁਰੀ (ਲੁਧਿਆਣਾ) ਦੀ ਵਿਦਿਆਰਥਣ ਆਦਿਤੀ ਪੁੱਤਰੀ ਅਜੈ ਕੁਮਾਰ ਸਿੰਘ ਨੇ ਕੁੱਲ 650/650 (100 ਫੀਸਦੀ) ਅੰਕ ਲੈ ਕੇ ਪੰਜਾਬ ਭਰ ’ਚੋਂ ਪਹਿਲਾਂ ਸਥਾਨ ਹਾਸਲ ਕੀਤਾ ਹੈ। ਆਦਿੱਤੀ ਖੇਡ ਕੋਟੇ ਦੇ ਵਾਧੂ ਅੰਕ ਲੈ ਕੇ ਇਸ ਮੁਕਾਮ ’ਤੇ ਪਹੁੰਚੀ ਹੈ।