ਗਾਜ਼ਾ ’ਚ ਜੰਗ ਖ਼ਿਲਾਫ਼ ਵਿਦਿਆਰਥੀਆਂ ਦਾ ਪ੍ਰਦਰਸ਼ਨ ਕਈ ਹੋਰ ਅਮਰੀਕੀ ਯੂਨੀਵਰਸਿਟੀਆਂ ’ਚ ਫ਼ੈਲਿਆ

ਗਾਜ਼ਾ ’ਚ ਜੰਗ ਖ਼ਿਲਾਫ਼ ਵਿਦਿਆਰਥੀਆਂ ਦਾ ਪ੍ਰਦਰਸ਼ਨ ਕਈ ਹੋਰ ਅਮਰੀਕੀ ਯੂਨੀਵਰਸਿਟੀਆਂ ’ਚ ਫ਼ੈਲਿਆ

ਵਾਸ਼ਿੰਗਟਨ- ਇਜ਼ਰਾਈਲ-ਹਮਾਸ ਜੰਗ ਕਾਰਨ ਇਸ ਮਹੀਨੇ ਕੋਲੰਬੀਆ ਯੂਨੀਵਰਸਿਟੀ ਵਿੱਚ ਪ੍ਰਦਰਸ਼ਨਕਾਰੀਆਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਕਈ ਹੋਰ ਕੈਂਪਸਾਂ ਵਿੱਚ ਵੀ ਵਿਦਿਆਰਥੀਆਂ ਨੇ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ ਹੈ। ਵਿਦਿਆਰਥੀ ਯੂਨੀਵਰਸਿਟੀਆਂ ਨੂੰ ਉਨ੍ਹਾਂ ਕੰਪਨੀਆਂ ਤੋਂ ਵੱਖ ਹੋਣ ਦੀ ਮੰਗ ਕਰ ਰਹੇ ਹਨ, ਜੋ ਗਾਜ਼ਾ ਵਿੱਚ ਇਜ਼ਰਾਈਲ ਦੀਆਂ ਫੌਜੀ ਕੋਸ਼ਿਸ਼ਾਂ ਦਾ ਸਮਰਥਨ ਕਰ ਰਹੀਆਂ ਹਨ। ਨਿਊਯਾਰਕ ਪੁਲੀਸ ਨੇ 18 ਅਪਰੈਲ ਨੂੰ ਕੋਲੰਬੀਆ ਯੂਨੀਵਰਸਿਟੀ ‘ਚ ਪ੍ਰਦਰਸ਼ਨਕਾਰੀਆਂ ਨੂੰ ਗ੍ਰਿਫਤਾਰ ਕੀਤਾ ਸੀ, ਜਿਸ ਤੋਂ ਬਾਅਦ ਦੇਸ਼ ਭਰ ‘ਚ ਗ੍ਰਿਫਤਾਰ ਪ੍ਰਦਰਸ਼ਨਕਾਰੀਆਂ ਦੀ ਗਿਣਤੀ 1,000 ਤੱਕ ਪਹੁੰਚ ਗਈ ਹੈ। ਕਈ ਕਾਲਜ ਕੈਂਪਸ ਵਿੱਚ ਵਿਦਿਆਰਥੀ ਜਥੇਬੰਦੀਆਂ ਵੱਲੋਂ ਵਿਰੋਧ ਪ੍ਰਦਰਸ਼ਨ ਕੀਤੇ ਗਏ ਹਨ। ਵਿਦਿਆਰਥੀਆਂ ਦਾ ਦਾਅਵਾ ਹੈ ਕਿ ਇਹ ਪ੍ਰਦਰਸ਼ਨ ਕੈਨੇਡਾ ਤੇ ਯੂਰਪ ਤੱਕ ਫੈਲ ਗਏ ਹਨ।