ਚੰਡੀਗੜ੍ਹ ’ਚ ਲੋਕ ਸਭਾ ਚੋਣਾਂ ਪਹਿਲੇ ਦੋ ਘੰਟਿਆਂ ਦੌਰਾਨ 11.64 ਫ਼ੀਸਦ ਵੋਟਿੰਗ

ਚੰਡੀਗੜ੍ਹ ’ਚ ਲੋਕ ਸਭਾ ਚੋਣਾਂ ਪਹਿਲੇ ਦੋ ਘੰਟਿਆਂ ਦੌਰਾਨ 11.64 ਫ਼ੀਸਦ ਵੋਟਿੰਗ

ਚੰਡੀਗੜ੍ਹ,-ਲੋਕ ਸਭਾ ਹਲਕਾ ਚੰਡੀਗੜ੍ਹ ’ਚ ਵੋਟਿੰਗ ਜਾਰੀ ਹੈ। ਸਵੇਰੇ 7 ਵਜੇ ਤੋਂ ਲੈ ਕੇ ਸਵੇਰ 9 ਵਜੇ ਤੱਕ ਪਹਿਲੇ ਦੋ ਘੰਟਿਆਂ ਵਿੱਚ 11.64 ਫੀਸਦ ਵੋਟਿੰਗ ਹੋਈ ਹੈ। ਭਾਰਤੀ ਚੋਣ ਕਮਿਸ਼ਨ ਨੇ ਚੰਡੀਗੜ੍ਹ ਵਿੱਚ ਸਾਢੇ ਛੇ ਲੱਖ ਦੇ ਕਰੀਬ ਵੋਟਰਾਂ ਲਈ 614 ਪੋਲਿੰਗ ਬੂਥ ਤਿਆਰ ਕੀਤੇ ਗਏ ਹਨ, ਜਿੱਥੇ ਚੋਣਾਂ ਨੂੰ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜਨ ਲਈ ਚੋਣ ਕਮਿਸ਼ਨ ਨੇ 4000 ਤੋਂ ਵੱਧ ਪੁਲੀਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਲੋਕ ਸਭਾ ਹਲਕਾ ਚੰਡੀਗੜ੍ਹ ਤੋਂ 19 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਮੁੱਖ ਮੁਕਾਬਲਾ ‘ਇੰਡੀਆ’ ਗਠਜੋੜ ਦੇ ਉਮੀਦਵਾਰਵ ਮਨੀਸ਼ ਤਿਵਾੜੀ ਅਤੇ ਭਾਜਪਾ ਉਮੀਦਵਾਰ ਸੰਜੈ ਟੰਡਨ ਦੇ ਵਿਚਕਾਰ ਹੈ। ਇਨ੍ਹਾਂ ਤੋਂ ਇਲਾਵਾ ਬਹੁਜਨ ਸਮਾਜ ਪਾਰਟੀ ਦੀ ਉਮੀਦਵਾਰ ਡਾਕਟਰ ਰਿਤੂ ਸਿੰਘ ਦੋਵਾਂ ਉਮੀਦਵਾਰਾਂ ਦਾ ਗਣਿਤ ਵਿਗਾੜ ਸਕਦੀ ਹੈ।